Home Ludhiana ਵਿਧਾਇਕ ਪਰਾਸ਼ਰ ਨੇ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿਚ ਦੋ ਟਿਊਬਵੈੱਲ...

ਵਿਧਾਇਕ ਪਰਾਸ਼ਰ ਨੇ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿਚ ਦੋ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਸ਼ੁਰੂ !

87
0
ad here
ads
ads

ਵਿਧਾਇਕ ਪਰਾਸ਼ਰ ਨੇ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿਚ ਦੋ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਸ਼ੁਰੂ

ਲੁਧਿਆਣਾ, 14 ਅਕਤੂਬਰ(ਮਨਪ੍ਰੀਤ ਸਿੰਘ ਅਰੋੜਾ ) ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿੱਚ ਦੋ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਧੋਬੀ ਘਾਟ (ਵਾਰਡ ਨੰਬਰ 83 ਵਿੱਚ ਬਾਜਵਾ ਨਗਰ) ਵਿਖੇ 11.93 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਦਕਿ ਪ੍ਰੇਮ ਨਗਰ (ਵਾਰਡ ਨੰਬਰ 74) ਵਿਖੇ 5.05 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਕੇਂਦਰੀ ਹਲਕੇ ਵਿੱਚ ਸੜਕਾਂ ਬਣਾਉਣ, ਟਿਊਬਵੈੱਲ ਲਗਾਉਣ ਅਤੇ ਸੀਵਰੇਜ ਸਿਸਟਮ ਨੂੰ ਸੁਧਾਰਨ ਲਈ ਵੱਖ-ਵੱਖ ਪ੍ਰੋਜੈਕਟ ਕੀਤੇ ਜਾ ਰਹੇ ਹਨ। ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਹਾਲ ਹੀ ਵਿੱਚ ਵਿਧਾਇਕ ਪਰਾਸ਼ਰ ਨੇ ਰੜੀ ਮੁਹੱਲਾ, ਕਸ਼ਮੀਰ ਨਗਰ, ਢਾਈ ਮਰਲਾ ਕਲੋਨੀ ਸਮੇਤ ਹੋਰ ਇਲਾਕਿਆਂ ਵਿੱਚ 1.46 ਕਰੋੜ ਰੁਪਏ ਦੇ ਸੜਕ ਨਿਰਮਾਣ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਸੀ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ad here
ads
Previous articleਸਕੱਤਰ ਆਰ.ਟੀ.ਏ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ 09-10-2023 12-10-2023 ਅਤੇ 14-10-2023 ਨੂੰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ‘ ਦੇ ਅੰਦਰ ਅਚਾਨਕ ਕੀਤੀ ਗਈ ਚੈਕਿੰਗ !
Next articleਆਪਣੇ ਪਿੰਡਾਂ ਨੂੰ ਪਰਾਲੀ ਫੂਕਣ ਦੀ ਲਾਹਨਤ ਤੋਂ ਬਚਾਉਣ ਲਈ ਅੱਗੇ ਆਈਆਂ ਪੰਚਾਇਤਾਂ !

LEAVE A REPLY

Please enter your comment!
Please enter your name here