Home Ludhiana ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ ਨੇੜੇ ਟਿਊਬਵੈੱਲ ਲਗਾਉਣ...

ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ ਨੇੜੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ !

105
0
ad here
ads
ads

ਜਲਦੀ ਹੀ ਕੁਸ਼ਟ ਆਸ਼ਰਮ ਨੇੜੇ ਮੁਹੱਲਾ ਕਲੀਨਿਕ ਦਾ ਕੀਤਾ ਜਾਵੇਗਾ ਉਦਘਾਟਨ – ਵਿਧਾਇਕ ਪਰਾਸ਼ਰ !

ਲੁਧਿਆਣਾ, 14 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) ਲੁਧਿਆਣਾ ਕੇਂਦਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ (ਪ੍ਰੇਮ ਨਗਰ) ਨੇੜੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਲਾਕੇ ਵਿੱਚ 10.44 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਇਲਾਕੇ ਵਿੱਚ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣਾ ਹੈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਜਲਦੀ ਹੀ ਇਲਾਕਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਕੁਸ਼ਟ ਆਸ਼ਰਮ ਨੇੜੇ ਇੱਕ ਮੁਹੱਲਾ ਕਲੀਨਿਕ ਦਾ ਉਦਘਾਟਨ  ਵੀ ਕੀਤਾ ਜਾਵੇਗਾ।
ਵਿਧਾਇਕ ਪਰਾਸ਼ਰ ਨੇ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ, ਪਾਣੀ-ਸੀਵਰੇਜ ਲਾਈਨਾਂ ਆਦਿ ਨੂੰ ਅਪਗ੍ਰੇਡ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਿਧਾਂਤਾਂ ‘ਤੇ ਕੰਮ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਦੀ ਯੋਜਨਾ ਬਣਾਉਣ ਵੇਲੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਫੀਡਬੈਕ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਹੋਰ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ।
ad here
ads
Previous articleOVER 20K REGISTRATIONS DONE SO FAR FOR INDIA’S BIGGEST CYCLE RALLY ON NOVEMBER 16- CP MANDEEP SINGH SIDHU !
Next articleਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਲੀ-ਲੁਧਿਆਣਾ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਰਾਸ਼ੀ ਸਪੁਰਦ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ !

LEAVE A REPLY

Please enter your comment!
Please enter your name here