Home Ludhiana ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ !

ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ !

238
0
ad here
ads
ads

ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ

ਲੁਧਿਆਣਾ, 03 ਅਕਤੂਬਰ (ਮਨਪ੍ਰੀਤ ਸਿੰਘ ਅਰੋੜਾ)  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 (ਪੁਰਾਣਾ 94) ਅਧੀਨ ਕੁੰਜ ਵਿਹਾਰ ਵਿਖੇ ਨਵੀਂ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।
ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।
ad here
ads
Previous articleलुधियाना में देश भर से शामिल हुए 200 के करीब जादूगर !
Next articlePUNJAB GOVERNMENT APPOINTS OVER 1300 SECURITY GUARDS FOR ALL SENIOR SECONDARY SCHOOLS- HARJOT BAINS !

LEAVE A REPLY

Please enter your comment!
Please enter your name here