ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ !
ਲੁਧਿਆਣਾ, 28 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) – ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 95 ਸੜਕਾਂ ਦੇ ਨਿਰਮਾਣ
ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਪ੍ਰੋਜੈਕਟ ‘ਤੇ ਕਰੀਬ 60 ਲੱਖ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ ‘ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਜਨਤਾ ਨੇ ਇੱਕ ਵਾਰ ਝਾੜੂ ਦਾ ਬੱਟਨ ਦਬਾ ਕੇ ਉਹਨਾਂ ਨੂੰ ਵਿਧਾਇਕ ਬਣਾਇਆ ਤੇ ਉਹ ਹਰ ਰੋਜ ਵਿਕਾਸ ਦੇ ਤਿੰਨ-ਤਿੰਨ ਬਟਨ ਦਬਾ ਕੇ ਜਨਤਾ ਵਲੋਂ ਦਿੱਤੇ ਪਿਆਰ ਦਾ ਮੁੱਲ ਮੋੜ ਰਹੇ ਹਨ।