Home Ludhiana ਵਿਧਾਇਕ ਬੱਗਾ ਵਲੋਂ ਵਾਰਡ ਨੰ: 92 ਅਧੀਨ ਫਰੈਂਡਜ ਕਲੋਨੀ ‘ਚ ਸੜ੍ਹਕਾਂ ਦੇ...

ਵਿਧਾਇਕ ਬੱਗਾ ਵਲੋਂ ਵਾਰਡ ਨੰ: 92 ਅਧੀਨ ਫਰੈਂਡਜ ਕਲੋਨੀ ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

21
0
ad here
ads
ads

ਵਿਧਾਇਕ ਬੱਗਾ ਵਲੋਂ ਵਾਰਡ ਨੰ: 92 ਅਧੀਨ ਫਰੈਂਡਜ ਕਲੋਨੀ ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 19 ਅਗਸਤ (ਮਨਪ੍ਰੀਤ ਸਿੰਘ ਅਰੋੜਾ) – ਵਿਧਾਨ ਸਭਾ ਹਲਕਾ ਉੱਤਰੀ ਦੇ ਪੁਰਾਣਾ ਵਾਰਡ ਨੰਬਰ 91 ਅਤੇ ਨਵਾਂ 92 ਅਧੀਨ ਫਰੈਂਡਜ ਕਲੋਨੀ, ਨੇੜੇ ਪਹਾੜੀਆ ਡੇਅਰੀ ਵਿਖੇ ਨਵੀਂਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ।

ਇਨ੍ਹਾਂ ਸੜਕਾਂ ਦੇ ਨਿਰਮਾਣ ‘ਤੇ ਕਰੀਬ 20 ਲੱਖ ਰੁਪਏ ਖਰਚ ਕੀਤੇ ਜਾਣਗੇ।

ad here
ads

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਉਤਰੀ ਵਿੱਚ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸੂਬੇ ਖਾਸ ਕਰਕੇ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਸ਼ਿਸ਼ਾ ਤਹਿਤ ਬਿਜਲੀ ਦੀਆਂ ਤਾਰਾਂ ਦੇ ਨੈੱਟਵਰਕ ਦੇ ਸੂਧਾਰ ਨਾਲ-ਨਾਲ 50 ਤੋਂ ਵੱਧ ਨਵੇਂ ਟਰਾਂਸਫਾਰਮਰ ਲਗਵਾਏ ਗਏ ਹਨ। ਸਾਲਾਂ ਤੋਂ ਟੁੱਟੀਆਂ ਸੜਕਾਂ ਦਾ ਨਿਰਮਾਣ, ਸਫਾਈ ਵਿਵਸਥਾ ਵਿੱਚ ਵੀ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਹਲਕੇ ਦੇ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ‘ਚ ਲਗਾਤਾਰ ਇਜਾਫਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ ‘ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ad here
ads
Previous articleਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਰਾਹੀਂ ਲੋਕ ਖੁੱਲ ਕੇ ਦੱਸਣ ਸ਼ਿਕਾਇਤਾਂ ਅਤੇ ਕਰਵਾਉਣ ਕੰਮ : ਸੰਧਵਾਂ
Next articleविजीलैंस द्वारा रिश्वत के मामले में फ़रार ए. एस. आई. गिरफ़्तार

LEAVE A REPLY

Please enter your comment!
Please enter your name here