ਵਿਧਾਇਕ ਬੱਗਾ ਵਲੋਂ ਵਾਰਡ ਨੰ: 94 (ਪੁਰਾਣਾ 89) ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼
ਲੁਧਿਆਣਾ, 23 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਸਮਾਜ ਅੰਦਰ ਪੌਦਿਆਂ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਪੌਦੇ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ ਗਿਆ ਤਾਂ ਜੋ ਹਲਕੇ ਦੇ ਨਾਗਰਿਕਾਂ ਨੂੰ ਕੁਦਰਤ ਨੂੰ ਅਪਣਾਉਣ ਅਤੇ ਸਿਰਜਣਹਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਵਿਧਾਇਕ ਬੱਗਾ ਨੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣਾ ਸਾਡੇ ਸਾਰਿਆਂ ਲਈ ਜ਼ਰੂਰੀ ਹੈ।
ਉਨ੍ਹਾਂ ਨਾਗਰਿਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਇਸ ਨੇਕ ਕਾਰਜ ਰਾਹੀਂ ਵੱਧ ਤੋ ਵੱਧ ਪੌਦੇ ਲਗਾ ਕੇ ਪੰਜਾਬ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ |