ਲੁਧਿਆਣਾ, 09 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਵਿੱਢੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ ਵਿਖੇ ਸਕੂਲ ਦਾ ਨਵੀਨੀਕਰਣ ਕਰਵਾਇਆ ਗਿਆ।
ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਸਥਾਪਿਤ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਪਹਿਲੇ ਪੜਾਅ ਵਿੱਚ 118 ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ ਜਦਕਿ 14 ਸਕੂਲ ਆਫ਼ ਐਮੀਨੈਂਸ ਪਹਿਲਾਂ ਹੀ ਲੋਕ ਅਰਪਣ ਕੀਤੇ ਜਾ ਚੁੱਕੇ ਹਨ। ਇਹ ਸਕੂਲ ਉੱਤਮਤਾ ਦੇ ਕੇਂਦਰ ਹੋਣਗੇ, ਜੋ ਸੰਸਥਾਵਾਂ ਵਿੱਚ ਪੀਅਰ ਲਰਨਿੰਗ ਨੂੰ ਸਮਰੱਥ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸਮਕਾਲੀ ਸਿੱਖਣ ਦੇ ਨਵੇਂ ਅਭਿਆਸਾਂ ਰਾਹੀਂ ਸਾਡੇ ਬੱਚਿਆਂ ਦੇ ਸਿੱਖਣ ਸਬੰਧੀ ਤਜ਼ਰਬਿਆਂ ਵਿੱਚ ਵਾਧਾ ਕਰਨਗੇ। ਸਕੂਲ ਆਫ਼ ਐਮੀਨੈਂਸ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ ਹਨ।
ਇਸ ਮੌਕੇ ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਅਨਿਲ ਸ਼ਰਮਾ, ਅਜੇ ਅਰੋੜਾ, ਪ੍ਰਵੀਨ ਚਿੱਤਕਾਰਾ, ਦਵਿੰਦਰ ਭਾਰਦਵਾਜ, ਪ੍ਰਿੰਸੀਪਲ ਪੂਨਮ ਕਾਲੀ ਅਤੇ ਸਕੂਲ ਸਟਾਫ ਵੀ ਮੌਜੂਦ ਸੀ।