ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 2 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
– 77 ਲੱਖ ਰੁਪਏ ਦੀ ਲਾਗਤ ਨਾਲ ਕਰੀਬ ਇੱਕ ਮਹੀਨੇ ‘ਚ ਤਿਆਰ ਹੋ ਜਾਣਗੀਆਂ ਦੀਪ ਵਿਹਾਰ ਦੀਆਂ ਨਵੀਆਂ ਸੜਕਾਂ
– ਪਿਛਲੀਆਂ ਸਰਕਾਰਾਂ ਨੇ ਕੀਤੀ ਸਿਆਸਤ ਅਸੀਂ ਕਰ ਰਹੇ ਹਾਂ ਵਿਕਾਸ – ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ, 23 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਉਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 2 ਦੇ ਮੁਹੱਲਾ ਦੀਪ ਵਿਹਾਰ ਵਿੱਖੇ ਕਰੀਬ 77 ਲੱਖ ਦੀ ਲਾਗਤ ਨਾਲ ਇੰਟਰਲੌਕ ਟਾਇਲਾਂ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ।
ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ‘ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ‘ਚ ਵਿਕਾਸ ਦੀ ਥਾਂ ਤੇ ਸਿਰਫ ਸਿਆਸਤ ਕੀਤੀ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਉੱਥੇ ਹੀ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਲਕਾ ਪੂਰਬੀ ਦੀ ਗੱਲ ਕਰੀਏ ਤਾਂ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਫਲੈਕਸਾਂ ਰਾਹੀਂ ਹਜ਼ਾਰਾਂ ਕਰੋੜਾਂ ਦੇ ਵਿਕਾਸ ਦਿਖਾ ਲੋਕਾਂ ਨੂੰ ਗੁਮਰਾਹ ਕਰਨ ਦੀ ਤਾਂ ਕੋਸ਼ਿਸ਼ ਜ਼ਰੂਰ ਕੀਤੀ ਪਰ ਇਸ ਦਾ ਜਵਾਬ ਲੋਕਾਂ ਵੱਲੋਂ ਮੋੜਵਾਂ ਜੁਆਬ 2022 ਦੀਆਂ ਚੋਣਾਂ ਦੇ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਬੀਤੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਲਈ ਮੁਫ਼ਤ ਬਿਜਲੀ ਦੇ ਨਾਲ-ਨਾਲ ਬਿਹਤਰ ਸਿਹਤ ਸੇਵਾਵਾਂ ਲਈ ਹਰ ਹਲਕੇ ਅੰਦਰ ਆਮ ਆਦਮੀ ਕਲੀਨਿਕ ਖੋਲ ਵੱਡੀ ਰਾਹਤ ਦਿੱਤੀ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ‘ਸੂਬੇ ਦੀਆਂ ਪਿਛਲੀਆਂ ਸਰਕਾਰਾਂ, ਅਕਾਲੀ ਦਲ ਅਤੇ ਕਾਂਗਰਸ ਦੇ ਵਿਗਾੜੇ ਹੋਏ ਸਿਸਟਮ ਨੂੰ ਠੀਕ ਕਰਨ ਲਈ ਥੋੜਾ ਸਮਾਂ ਤਾਂ ਜਰੂਰ ਲੱਗੇਗਾ ਪਰ ਇੱਕ ਗੱਲ ਦਾ ਭਰੋਸਾ ਤੁਸੀਂ ਜਰੂਰ ਰੱਖੋ ਕੀ ਸਾਡਾ ਸੂਬਾ ਆਉਣ ਵਾਲੇ ਸਮੇਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਜਰੂਰ ਬਣੇਗਾ’। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜਰ ਸਨ ।