Home Ludhiana ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 95 ‘ਚ ਨਵੇਂ ਟਿਊਬਵੈਲ ਦਾ...

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 95 ‘ਚ ਨਵੇਂ ਟਿਊਬਵੈਲ ਦਾ ਉਦਘਾਟਨ !

86
0
ad here
ads
ads

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 95 ‘ਚ ਨਵੇਂ ਟਿਊਬਵੈਲ ਦਾ ਉਦਘਾਟਨ ,! ਬੀਤੇ 6 ਮਹੀਨਿਆਂ ਦੌਰਾਨ ਹਲਕੇ ‘ਚ ਤੀਸਰਾ ਟਿਊਬਵੈਲ ਲੱਗਣ ਜਾ ਰਿਹਾ !

ਲੁਧਿਆਣਾ, 06 ਦਸੰਬਰ ਮਨਪ੍ਰੀਤ ਸਿੰਘ ਅਰੋੜਾ() – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ।
ਜ਼ਿਕਰਯੋਗ ਹੈ ਕਿ ਹਲਕਾ ਉੱਤਰੀ ਵਿੱਚ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਸਥਾਨਕ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬੀਤੇ 6 ਮਹੀਨਿਆਂ ਦੌਰਾਨ ਹਲਕੇ ਵਿੱਚ ਇਹ ਤੀਸਰਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲੱਗਣ ਜਾ ਰਿਹਾ ਹੈ।
ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 95 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ad here
ads
Previous articleਵਿਧਾਇਕ ਗੋਗੀ, ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਨੇ ਅਵਾਰਾ ਪਸ਼ੂਆਂ ਲਈ ਆਪਣੀ ਕਿਸਮ ਦੇ ਪਹਿਲੇ “ਸ਼ਿਵਾਲੇ – ਐਸ.ਪੀ.ਸੀ.ਏ. ਸਿਹਤ ਕੇਂਦਰ” ਦਾ ਕੀਤਾ ਉਦਘਾਟਨ !
Next articleਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ‘ਚ ਡੇਅਰੀ ਸਟੇਕਹੋਲਡਰ ਵਰਕਸ਼ਾਪ ਆਯੋਜਿਤ !

LEAVE A REPLY

Please enter your comment!
Please enter your name here