Home Health ਵੋਟਰ ਜਾਗਰੂਕਤਾ ਫੈਲਾਉਣ ਲਈ ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ; ਡੀ.ਸੀ., ਨਗਰ...

ਵੋਟਰ ਜਾਗਰੂਕਤਾ ਫੈਲਾਉਣ ਲਈ ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ; ਡੀ.ਸੀ., ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ !

44
0
ad here
ads
ads

ਵੋਟਰ ਜਾਗਰੂਕਤਾ ਫੈਲਾਉਣ ਲਈ ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ; ਡੀ.ਸੀ., ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ !

ਲੁਧਿਆਣਾ, 28 ਅਕਤੂਬਰ (ਮਨਪ੍ਰੀਤ ਸਿੰਘ ਅਰੋੜਾ) ਵੋਟਰ ਜਾਗਰੂਕਤਾ ਫੈਲਾਉਣ ਅਤੇ ਸ਼ਹਿਰ ਵਾਸੀਆਂ ਨੂੰ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਸਵੇਰੇ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ ਗਈ।
ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ, ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਸਾਈਕਲ ਰੈਲੀ ਕੱਢੀ ਗਈ। ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਤੋਂ ਸ਼ੁਰੂ ਹੋਈ ਇਸ ਰੈਲੀ ਨੂੰ ਡਿਪਟੀ ਕਮਿਸ਼ਨਰ (ਡੀ.ਸੀ.) ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਡੰਡੀ ਸਵਾਮੀ ਚੌਕ ਨੇੜੇ ਸਮਾਪਤ ਹੋਈ। ਸਾਈਕਲ ਰੈਲੀ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਜ਼ੋਨਲ ਕਮਿਸ਼ਨਰ (ਜ਼ੋਨ ਡੀ) ਜਸਦੇਵ ਸਿੰਘ ਸੇਖੋਂ ਸਮੇਤ ਨਗਰ ਨਿਗਮ ਦੇ ਹੋਰ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਡੀ.ਸੀ. ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਝਦਾਰੀ ਨਾਲ ਅਤੇ ਕਿਸੇ ਦੇ ਪ੍ਰਭਾਵ ਵਿੱਚ ਨਾ ਆ ਕੇ ਵੋਟ ਪਾਉਣ।
ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ। ਇਹ ਕੈਂਪ 4-5 ਨਵੰਬਰ ਅਤੇ 2-3 ਦਸੰਬਰ ਨੂੰ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਮੌਜੂਦ ਰਹਿਣਗੇ।
ਡੀ.ਸੀ. ਮਲਿਕ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਫੈਲਾਉਣ ਲਈ ਆਉਣ ਵਾਲੇ ਸਮੇਂ ਵਿੱਚ ਸਵੀਪ ਪ੍ਰੋਗਰਾਮ ਤਹਿਤ ਹੋਰ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ad here
ads
Previous articleਸਾਰਸ ਮੇਲੇ ਦੇ ਪਹਿਲੇ ਦਿਨ 10 ਹਜ਼ਾਰ ਤੋਂ ਵੱਧ ਟਿਕਟਾਂ ਵਿਕਣ ਕਾਰਨ ਦਰਸ਼ਕਾਂ ਦਾ ਹਜੂਮ ਦੇਖਣ ਨੂੰ ਮਿਲਿਆ !
Next articleਗੋਆ ਵਿੱਖੇ ਹੋਈ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਪੰਜਾਬ ਦੀ ਬਾਸਕਟਬਾਲ ਟੀਮ ਨੇ ਮਾਰੀ ਬਾਜ਼ੀ !

LEAVE A REPLY

Please enter your comment!
Please enter your name here