ਸਪੀਕਰ ਸੰਧਵਾਂ ਅਪਣੇ ਜੱਦੀ ਪਿੰਡ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹੋਏ ਰੂਬਰੂ
ਕੋਟਕਪੂਰਾ 13 ਅਗਸਤ (ਮਨਪ੍ਰੀਤ ਸਿੰਘ ਅਰੋੜਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜਦੋਂ ਵੀ ਅਪਣੇ ਜੱਦੀ
ਪਿੰਡ ਸੰਧਵਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਦਾ ਜਿਆਦਾਤਰ ਸਮਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਹੱਲ ਕਰਨ
ਵਿੱਚ ਹੀ ਬਤੀਤ ਹੁੰਦਾ ਹੈ।
ਇਸੇ ਕੜੀ ਤਹਿਤ ਇਸ ਵਾਰ ਉਹ ਅਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਪੰਜਾਬ
ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਹਰ ਆਮ ਅਤੇ ਖਾਸ ਦੀਆਂ ਮੁਸ਼ਕਿਲਾਂ ਅਤੇ
ਸੁਝਾਅ ਸੁਣੇ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗਾਂ ਦੇ ਨੁੰਮਾਇੰਦੇ ਵੀ ਹਾਜ਼ਰ ਸਨ, ਤਾਂ ਜੋ ਇਨ੍ਹਾਂ
ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤਾ ਜਾ ਸਕੇ। ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣ ਕੇ ਸਪੀਕਰ ਸੰਧਵਾਂ ਨੇ
ਸਬੰਧਤ ਵਿਭਾਗ ਨੂੰ ਸਮਾਂਬੱਧ ਤਰੀਕੇ ਨਾਲ ਇਸ ਦਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ।ਉਨ੍ਹਾਂ ਕਿਹਾ ਕਿ ਇਹ ਉੱਦਮ ਅੱਗੇ ਵੀ ਜਾਰੀ
ਰਹਿਣਗੇ।