Home kotakpura ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

36
0
ad here
ads
ads

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 28 ਅਗਸਤ (ਮਨਪ੍ਰੀਤ ਸਿੰਘ ਅਰੋੜਾ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ, ਦਫਤਰ ਕੋਟਕਪੂਰਾ ਵਿਖੇ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਸਪੀਕਰ ਪੰਜਾਬ ਵਿਧਾਨ ਸਭਾ ਨੇ ਹਰ ਆਮ ਅਤੇ ਖਾਸ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣ ਦਾ ਭਰੋਸਾ ਦਿੱਤਾ। ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਸਮਾਂਬੱਧ ਤਰੀਕੇ ਨਾਲ ਇਸ ਦਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ।

ਇਸ ਮੌਕੇ ਉਨ੍ਹਾਂ ਬੁਨਿਆਦੀ ਸਹੂਲਤਾਂ, ਸਬੰਧੀ ਪੁਲਿਸ ਵਿਭਾਗ, ਮਾਲ ਵਿਭਾਗ ਨਾਲ ਸਬੰਧਤ ਅਤੇ ਆਮ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਹਾਜਰ ਵਿਭਾਗਾਂ ਦੇ ਨੁਮਾਇੰਦਿਆ ਨੂੰ ਤੁਰੰਤ ਹੱਲ ਕੱਢਣ ਦੀ ਹਦਾਇਤ ਕੀਤੀ।

ad here
ads
Previous articleਐਸ ਡੀ ਐਮਜ ਆਪਣੀ ਨਿਗਰਾਨੀ ਹੇਠ ਮੁਆਵਜ਼ਾ ਵੰਡਣ ਦਾ ਕੰਮ ਜਲਦ ਕਰਨ- ਈ ਟੀ ਓ
Next articleअतिरिक्त उपायुक्त अपराजिता ने सोमवार को राजीव गांधी खेल स्टेडियम सैक्टर 10 का निरीक्षण किया।

LEAVE A REPLY

Please enter your comment!
Please enter your name here