Home Faridkot ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਡੋਡ ਵਿਖੇ ਲਗਾਇਆ ਸੁਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਡੋਡ ਵਿਖੇ ਲਗਾਇਆ ਸੁਵਿਧਾ ਕੈਂਪ

37
0
ad here
ads
ads

“ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਡੋਡ ਵਿਖੇ ਲਗਾਇਆ ਸੁਵਿਧਾ ਕੈਂਪ

ਕੈਂਪ ਦੌਰਾਨ 15 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ –ਬਲਜੀਤ ਕੌਰ

ਫਰੀਦਕੋਟ 21 ਅਗਸਤ (ਮਨਪ੍ਰੀਤ ਸਿੰਘ ਅਰੋੜਾ) “ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡ ਡੋਡ ਵਿਖੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 15 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਐਸ.ਡੀ.ਐਮ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜ਼ੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਰਾਸ਼ਨ ਕਾਰਡ, ਵੋਟਰ ਕਾਰਡ, ਪੈਨਸ਼ਨ ਆਦਿ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਅਰਜੀਆਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ad here
ads
ad here
ads
Previous articleਕੈਨੇਡਾ ਵਿਚ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਸੀ ਭਾਰਤੀ ਦੀ ਮਿ੍ਰਤਕ ਦੇਹ ਲੈਣ ਹਵਾਈ ਅੱਡੇ ਪੁੱਜੇ ਕੈਬਨਿਟ ਮੰਤਰੀ
Next articleਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ

LEAVE A REPLY

Please enter your comment!
Please enter your name here