ਫਗਵਾੜਾ 31 ਮਾਰਚ ( ਪ੍ਰੀਤੀ ਜੱਗੀ ) ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਗਲੀ ਨੰਬਰ 2 ਸੁਭਾਸ਼ ਨਗਰ, ਫਗਵਾੜਾ ਵਿਖੇ ਹਫਤਾਵਰੀ , ਭਾਈ ਅਮਰੀਕ ਸਿੰਘ ਜੀ ਦੀ ਯਾਦ ਵਿੱਚ 30 ਮਾਰਚ 2025 ਦਿਨ ਐਤਵਾਰ ਨੂੰ ਸਵੇਰੇ ਅੱਠ ਵਜੇ ਤੋਂ ਦੁਪਿਹਰ 12-00 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਗਿਆ। ਸੇਵਾ ਸਿਮਰਨ ਕੇਂਦਰ ਦੇ ਸੇਵਾਦਾਰ ਭਾਈ ਚਰਨਪ੍ਰੀਤ ਸਿੰਘ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰੂ ਦਰ ਘਰ ਦੇ ਸੇਵਕ ਲੇਟ ਸ.ਅਮਰੀਕ ਸਿੰਘ ਦੀ ਯਾਦ ਵਿੱਚ ਇਹ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਬੀਬੀ ਸਾਹਿਬ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਦੁਆਰਾ ਅਨੰਦਮਈ ਕੀਰਤਨ ਰਾਹੀਂ ਸੰਗਤਾਂ ਨੂੰ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਉਪਰੰਤ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ। ਭਾਈ ਸਾਹਿਬ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਬਾਬਾ ਹਰਦਿਆਲ ਸਿੰਘ ਸੇਵਾ ਸਿਮਰਨ ਕੇਂਦਰ ਵਿੱਚ ਹਰ ਹਫ਼ਤੇ ਐਤਵਾਰ ਨੂੰ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ।