ਲੁਧਿਆਣਾ, 24 ਮਾਰਚ : ਏਕ ਜੋਤ ਯੂਥ ਵੈਲਫੇਅਰ ਸੋਸਾਇਟੀ ਵੱਲੋਂ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ
ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਨਿਊ ਜਨਤਾ ਨਗਰ ਵਿਖੇ ਲਗਾਇਆ ਗਿਆ। ਇਸ ਮੌਕੇ ਸੁਸਾਇਟੀ ਵੱਲੋ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ। ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ, ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੌਨੀ, ਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਧੁੰਨਾ, ਯਸ਼ਪਾਲ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਏਕ ਜੋਤ ਯੂਥ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਦੱਸਿਆ ਕਿ ਖੂਨਦਾਨ ਕੈਂਪ ਵਿੱਚ 51 ਯੂਨਿਟ ਖੂਨ ਦਾਨ ਕੀਤਾ ਗਿਆ। ਕੈਂਪ ਵਿੱਚ ਸ਼ਹਿਰ ਦੇ ਨਾਮੀ ਹਸਪਤਾਲ਼ ਦੇ ਡਾਕਟਰਾਂ ਨੇ ਆਏ ਮਰੀਜ਼ਾ ਦਾ ਚੈੱਕਅਪ ਕੀਤਾ ਤੇ ਲੋੜਵੰਦ ਮਰੀਜ਼ਾਂ ਨੂੰ ਫਰੀ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿੱਚ ਲੋੜਵੰਦ ਮਰੀਜ਼ਾਂ ਦੇ ਟੈਸਟ ਜਿਵੇਂ ਕਿ ਦੰਦਾਂ ਦਾ ਕੈਂਪ, ਅੱਖਾਂ ਦੇ ਟੈਸਟ, ਸ਼ੂਗਰ, ਬੀ,ਪੀ ਦੇ ਟੈਸਟ ਫ੍ਰੀ ਕੀਤੇ ਗਏ। ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮਹਿਮਾਨ ਏਕ ਜੋਤ ਯੂਥ ਵੈਲਫੇਅਰ ਸੋਸਾਇਟੀ ਦੇ ਅਨਿਲ ਕੁਮਾਰ, ਰਿਟਾਇਰਡ ਇੰਸਪੈਕਟਰ ਪਵਿੱਤਰ ਸਿੰਘ ਸਿੱਧੂ ਦਾ ਬਲਵਿੰਦਰ ਸਿੰਘ ਸਿਆਣ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ, ਉਪ ਪ੍ਰਧਾਨ ਗੁਰਪ੍ਰੀਤ ਲੱਕੀ, ਦਿਨੇਸ਼ ਕੁਮਾਰ, ਗਗਨ ਕੁਮਾਰ, ਪ੍ਰਿੰਸ , ਜਗਤ ਸਿੰਘ, ਦੀਪਕ ਕੁਮਾਰ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਵਿਵੇਕ ਪਾਂਡੇ ਅਤੇ ਨਿਵਾਸੀ ਮੋਜ਼ੂਦ ਸਨ।