Home Punjab ਸੂਬਾ ਪੱਧਰੀ ਹੜਤਾਲ ਦਾ ਐਲਾਨ

ਸੂਬਾ ਪੱਧਰੀ ਹੜਤਾਲ ਦਾ ਐਲਾਨ

30
0
ad here
ads
ads

ਪੰਜਾਬ ਭਰ ਦੇ ਡੀ ਸੀ ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਵਿੱਚ ਮਿਤੀ 28-07-2023 ਤੱਕ ਵਾਧਾ ਕਰਦੇ ਹੋਏ ਮਿਤੀ 30-07-2023 ਨੂੰ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਹੈੱਡ ਕੁਆਰਟਰਾਂ ਤੇ ਡੀ.ਸੀ. ਦਫ਼ਤਰਾਂ ਦੇ ਬਾਹਰ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਫੂਕੇ ਜਾਣਗੇ ਪੁਤਲੇ

ਰੂਪਨਗਰ (ਮਨਪ੍ਰੀਤ ਸਿੰਘ ਅਰੋੜਾ)  ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਵੱਲੋਂ ਆਪਣੇ ਵਲੰਟੀਅਰਾਂ ਨੂੰ ਨਾਲ ਲੈ ਕੇ ਮਿਤੀ 18-07-2023 ਨੂੰ ਤਹਿਸੀਲ ਦਫਤਰ ਰੂਪਨਗਰ ਜਾ ਕੇ ਤਹਿਸੀਲ ਵਿੱਚ ਤੈਨਾਤ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਕੇ ਦਫ਼ਤਰ ਦੇ ਕੰਮ ਵਿੱਚ ਰੁਕਾਵਟ ਪਾਈ ਗਈ ਅਤੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਮਚਾਰੀ ਨੂੰ ਫ਼ੋਨ ਕਰਕੇ ਸਰਕਾਰੀ ਦਫ਼ਤਰੀ ਰਿਕਾਰਡ ਆਪਣੇ ਦਫ਼ਤਰ ਮੰਗਵਾਇਆ ਗਿਆ ਅਤੇ ਨਾਲ ਹੀ ਕਰਮਚਾਰੀਆਂ ਤੇ ਬਿਨਾ ਕਿਸੇ ਸਬੂਤਾਂ ਦੇ ਕੁਰੱਪਸ਼ਨ ਦੇ ਇਲਜ਼ਾਮ ਲਗਾ ਕੇ ਸੋਸ਼ਲ ਮੀਡੀਆ ਤੇ ਲਾਈਵ ਕਰਨ ਨਾਲ ਕਰਮਚਾਰੀਆਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਇਆ। ਹਲਕਾ ਵਿਧਾਇਕ ਵੱਲੋਂ ਕੀਤੇ ਅਜਿਹੇ ਵਤੀਰੇ ਵਿਰੁੱਧ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਿਤੀ 24 ਤੋਂ 26-07-2023 ਤੱਕ ਸੂਬੇ ਦੇ ਡੀ.ਸੀ. ਦਫਤਰਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਮੁਕੰਮਲ ਕਲਮਛੋੜ ਹੜਤਾਲ ਕਰਕੇ ਮਿਤੀ 26-07-2023 ਨੂੰ ਰੂਪਨਗਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਵਿੱਚ ਵੱਡਾ ਇਕੱਠ ਕਰਕੇ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਗਿਆ, ਪਰੰਤੂ ਅਜੇ ਵੀ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਨੇ ਆਪਣੀ ਗਲਤੀ ਦੀ ਮੁਆਫ਼ੀ ਨਹੀਂ ਮੰਗੀ। ਇਸ ਲਈ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਨੇ ਫੈਸਲਾ ਲਿਆ ਹੈ ਕਿ ਪੰਜਾਬ ਭਰ ਦੇ ਡੀ ਸੀ ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਵਿੱਚ ਮਿਤੀ 30-07-2023 ਤੱਕ ਵਾਧਾ ਕਰਦੇ ਹੋਏ ਮਿਤੀ 28-07-2023 ਨੂੰ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਹੈੱਡ ਕੁਆਰਟਰਾਂ ਤੇ ਡੀ.ਸੀ. ਦਫ਼ਤਰਾਂ ਦੇ ਬਾਹਰ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਪੁਤਲੇ ਫੂਕੇ ਜਾਣਗੇ।
ਜੇਕਰ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਨੇ ਜਨਤਕ ਹੋ ਕੇ ਮਾਫ਼ੀ ਨਾ ਮੰਗੀ ਤਾਂ ਮਿਤੀ 30-07-2023 ਨੂੰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਹੜਤਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਦਫ਼ਤਰੀ ਕੰਮਾਂ ਵਿੱਚ ਹੋਣ ਵਾਲੀ ਪ੍ਰੇਸ਼ਾਨੀ ਦੀ ਸਾਰੀ ਜ਼ਿੰਮੇਵਾਰੀ ਹਲਕਾ ਵਿਧਾਇਕ ਰੂਪਨਗਰ ਦੀ ਹੋਵੇਗੀ।ਤੇਜਿੰਦਰ ਸਿੰਘ ਨੰਗਲ,ਸੂਬਾ ਪ੍ਰਧਾਨਨਰਿੰਦਰ ਸਿੰਘ ਚੀਮਾ,ਸੂਬਾ ਜਨਰਲ ਸਕੱਤਰਕਰਵਿੰਦਰ ਸਿੰਘ ਚੀਮਾ ਵਿੱਤ ਸਕੱਤਰ

ad here
ads
ad here
ads
Previous articleयुद्ध के लिए तैयार रहे जनता : राजनाथ सिंह
Next articleਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਐਸ.ਸੀ.ਡੀ. ਸਰਕਾਰੀ ਕਾਲਜ ‘ਚ ਕੌਮੀ ਝੰਡਾ ਲਹਿਰਾਉਣਗੇ

LEAVE A REPLY

Please enter your comment!
Please enter your name here