ਫਗਵਾੜਾ 7 ਅਪ੍ਰੈਲ (ਪ੍ਰੀਤੀ ਜੱਗੀ ) ਗ੍ਰਾਮ ਪੰਚਾਇਤ ਪਿੰਡ ਹਰਬੰਸਪੁਰ ਅਤੇ ਸਮੂਹ ਸੰਗਤ ਪਿੰਡ ਸੀਕਰੀ ਤੇ ਹਰਬੰਸਪੁਰ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਖਾਟੀ ਪੁੱਲ (ਚੱਕ ਪ੍ਰੇਮਾ ਮੋੜ) ਵਿਖੇ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਲਈ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦਾ ਪਾਠ ਆਰੰਭ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਮਰੀਕ ਸਿੰਘ ਸੀਕਰੀ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਅਤੇ ਦੀਪਾ ਜਗਜੀਤਪੁਰ ਨੇ ਦੱਸਿਆ ਕਿ 9 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਦੀਵਾਨ ਸਜਾਏ ਜਾਣਗੇ। ਕੀਰਤਨ ਦੀ ਸੇਵਾ ਬਾਬਾ ਪ੍ਰੀਤਮ ਸਿੰਘ ਕੁਟੀਆ ਸਾਹਿਬ ਡੁਮੇਲੀ ਕਰਨਗੇ। ਉਹਨਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦਾ ਉਦੇਸ਼ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਰੋਜਾਨਾ ਹੋਣ ਵਾਲੇ ਸੜਕ ਹਾਦਸਿਆਂ ਤੋਂ ਨਿਜਾਤ ਪਾਉਣ ਲਈ ਪਮਾਤਮਾ ਅੱਗੇ ਅਰਦਾਸ ਬੇਨਤੀ ਕਰਨਾ ਹੈ। ਸਮਾਗਮ ਦੌਰਾਨ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਧਾਰਮਿਕ ਸਮਾਗਮ ਵਿਚ ਹਾਜਰੀ ਲਗਵਾਉਣ ਦੀ ਪੁਰਜੋਰ ਅਪੀਲ ਵੀ ਕੀਤੀ