Home Uncategorized 25 ਸਾਲਾ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ ਘਟਨਾ...

25 ਸਾਲਾ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ ਘਟਨਾ ਪਿੰਡ ਭੈਣੀ ਗੰਢੂਆਂ ਦੀ ਹੈ ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋ ਹੋਈ ਹੈ

29
0
ad here
ads
ads

ਭਵਾਨੀਗੜ੍ਹ 28 ਜਨਵਰੀ (ਮਨਦੀਪ ਕੌਰ ਮਾਝੀ) ਕਰਜ਼ੇ ਤੋਂ ਪ੍ਰੇਸ਼ਾਨ 25 ਸਾਲਾ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਇਹ ਘਟਨਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੁਨਾਮ ਊਧਮ ਸਿੰਘ ਵਾਲਾ ਦੀ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (25) ਵਾਸੀ ਪਿੰਡ ਭੈਣੀ ਗੰਢੂਆਂ ਵਜੋਂ ਹੋਈ ਹੈ ਸੰਗਰੂਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੰਗਰੂਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਸੇਵਕ ਸਿੰਘ ਕਾਫ਼ੀ ਸਮੇਂ ਤੋਂ 3 ਲੱਖ ਰੁਪਏ ਦੇ ਕਰਜ਼ੇ ਤੋਂ ਪ੍ਰੇਸ਼ਾਨ ਸੀ ਗੁਰਸੇਵਕ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ ਬੀਕੇਯੂ ਉਗਰਾਹਾਂ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਮੀਡੀਆ ਨੂੰ ਦੱਸਿਆ ਕਿ ਸੁਨਾਮ ਬਲਾਕ ਦੇ ਭੈਣੀ ਗੰਢੂਆਂ ਪਿੰਡ ਦੇ ਗੁਰਸੇਵਕ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਸਦੇ ਪਰਿਵਾਰ ਨੇ ਉਸਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸਦੀ ਮੌਤ ਹੋ ਗਈ ਮਾਣਕ ਨੇ ਦੱਸਿਆ ਕਿ ਗੁਰਸੇਵਕ ਸਿੰਘ ‘ਤੇ ਲਗਭਗ 3 ਲੱਖ ਰੁਪਏ ਦਾ ਬੈਂਕ ਕਰਜ਼ਾ ਸੀ। ਇਸ ਤੋਂ ਇਲਾਵਾ, ਉਸਨੇ ਇੱਕ ਨਿੱਜੀ ਕਰਜ਼ਾ ਵੀ ਲਿਆ ਸੀ। ਉਹ ਚਿੰਤਤ ਸੀ ਕਿਉਂਕਿ ਉਹ ਕਰਜ਼ਾ ਮੋੜਨ ਦੇ ਅਸਮਰੱਥ ਸੀ। ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ ਜਾਂਚ ਤੋਂ ਬਾਅਦ, ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।

ad here
ads
Previous articleਲੁਧਿਆਣਵੀਆਂ ਦੇ ਸਹਿਯੋਗ ਨਾਲ ਲੁਧਿਆਣਾ ਨੂੰ ਬਣਿਆ ਜਾਵੇਗਾ ਸਮਾਰਟ ਸ਼ਹਿਰ : ਮੇਅਰ ਇੰਦਰਜੀਤ ਕੌਰ -ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦਾ ਆਕਾਸ਼ਵਾਣੀ ਦੇ ਦਫ਼ਤਰ ਆਉਣ ‘ਤੇ ਕੀਤਾ ਜ਼ੋਰਦਾਰ ਸਵਾਗਤ
Next articleਏਕਤਾ ਮਤੇ ‘ਤੇ ਜਗਜੀਤ ਡੱਲੇਵਾਲ ਦਾ ਵੱਡਾ ਬਿਆਨ, ”ਜੇ ਉਨ੍ਹਾਂ ਸਾਡਾ ਸਮਰਥਨ ਨਹੀਂ ਕਰਨਾ ਤਾਂ ਅਲੱਗ…”

LEAVE A REPLY

Please enter your comment!
Please enter your name here