ਕਪੂਰਥਲਾ, 19 ਅਪ੍ਰੈਲ (ਪ੍ਰੀਤੀ ਜੱਗੀ)-ਥਾਣਾ ਕੋਤਵਾਲੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਸਬ ਇੰਸਪੈਕਟਰ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਫੱਤੂਢੀਂਗਾ ਚੁੰਗੀ ਤੋਂ ਪਿੰਡ ਡੋਗਰਾਂਵਾਲ ਜਾ ਰਹੇ ਸਨ, ਜਦੋਂ ਪੁਲਿਸ ਪਾਰਟੀ ਵਾਈ ਪੁਆਇੰਟ ਡੋਗਰਾਂਵਾਲ ਨੇੜੇ ਪੁੱਜੀ ਤਾਂ ਡੋਗਰਾਂਵਾਲ ਪਾਸੋਂ ਇਕ ਅਧਖੜ ਉਮਰ ਦਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਗਿਆ ਤੇ ਪਿੱਛੇ ਮੁੜ ਪਿਆ, ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਉਸਨੂੰ ਕਾਬੂ ਕਰਕੇ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਹਿਚਾਣ ਮਨੋਜ ਅਰੋੜਾ ਵਾਸੀ ਗੁਰੂ ਤੇਗ ਬਹਾਦਰ ਨਗਰ ਕਪੂਰਥਲਾ ਦੱਸਿਆ | ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ |