Home Ludhiana 37 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਵਸ਼ਤਾਂ ਜ਼ਬਤ...

37 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਵਸ਼ਤਾਂ ਜ਼ਬਤ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧਤਾ ਦੁਹਰਾਈ

66
0
ad here
ads
ads

ਲੁਧਿਆਣਾ, 23 ਮਈ (jasbir singh) – ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਜ਼ਿਲ੍ਹਾ ਪ੍ਰਸ਼ਾਸਨ ਨੇ 16 ਮਾਰਚ, 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 37.19 ਕਰੋੜ ਰੁਪਏ ਦੀ ਨਗਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਵਸਤਾਂ ਜ਼ਬਤ ਕੀਤੀਆਂ ਹਨ।

ਨਿਗਰਾਨੀ ਟੀਮਾਂ ਵੱਲੋਂ ਜ਼ਬਤੀ ਵਿੱਚ 2.96 ਕਰੋੜ ਰੁਪਏ ਦੀ ਨਕਦੀ, 25.93 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 5.75 ਕਰੋੜ ਰੁਪਏ ਦੀ ਸ਼ਰਾਬ, 2.46 ਕਰੋੜ ਰੁਪਏ ਦੀਆਂ ਕੀਮਤੀ ਵਸ਼ਤਾਂ ਸ਼ਾਮਲ ਹਨ।

ad here
ads

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲੇ ਭਰ ਵਿੱਚ 126 ਫਲਾਇੰਗ ਸਕੁਐਡ ਟੀਮਾਂ, ਜਿਸ ਵਿੱਚ ਮੈਜਿਸਟਰੇਟ, ਪੁਲਿਸ ਅਤੇ ਕੈਮਰਿਆਂ ਨਾਲ ਲੈਸ ਵਾਹਨ ਸ਼ਾਮਲ ਹਨ, ਜੋ ਕਿ ਕੰਟਰੋਲ ਰੂਮ ਨੂੰ ਰੀਅਲ-ਟਾਈਮ ਫੀਡ ਪ੍ਰਦਾਨ ਕਰਨ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿੱਚ ਤਿੱਖੀ ਨਜ਼ਰ ਰੱਖ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਬਿਨ੍ਹਾਂ ਸਹਾਇਕ ਦਸਤਾਵੇਜ਼ਾਂ ਤੋਂ ਨਾ ਲਿਜਾਉਣ।

ਲੁਧਿਆਣਾ ਵਿੱਚ ਪਾਰਦਰਸ਼ੀ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਵਿਸ਼ਾਲ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਰੁਕਾਵਟ ਉਨ੍ਹਾਂ ਕਿਹਾ ਕਿ ਚੋਣਾਂ ਦੇਸ਼ ਦੀਆਂ ਸਭ ਤੋਂ ਵੱਡੀਆਂ ਕਵਾਇਦਾਂ ਵਿੱਚੋਂ ਇੱਕ ਹਨ ਜਿਸ ਸਬੰਧੀ ਸਮਾਜ ਦਾ ਹਰ ਵਰਗ ਪ੍ਰਸ਼ਾਸਨ ਵੱਲੋਂ ਇਸ ਨੇਕ ਕਾਰਜ਼ ਨੂੰ ਨੇਪਰੇ ਚਾੜ੍ਹਨ ਲਈ ਆਸਵੰਦ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਚੋਣਾਂ ਵਿੱਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
– ਲੋਕ ਸਭਾ ਚੋਣਾਂ 2024 –
37 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਵਸ਼ਤਾਂ ਜ਼ਬਤ
– ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧਤਾ ਦੁਹਰਾਈ
ਲੁਧਿਆਣਾ, 23 ਮਈ (000) – ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਜ਼ਿਲ੍ਹਾ ਪ੍ਰਸ਼ਾਸਨ ਨੇ 16 ਮਾਰਚ, 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 37.19 ਕਰੋੜ ਰੁਪਏ ਦੀ ਨਗਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਵਸਤਾਂ ਜ਼ਬਤ ਕੀਤੀਆਂ ਹਨ।

ਨਿਗਰਾਨੀ ਟੀਮਾਂ ਵੱਲੋਂ ਜ਼ਬਤੀ ਵਿੱਚ 2.96 ਕਰੋੜ ਰੁਪਏ ਦੀ ਨਕਦੀ, 25.93 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 5.75 ਕਰੋੜ ਰੁਪਏ ਦੀ ਸ਼ਰਾਬ, 2.46 ਕਰੋੜ ਰੁਪਏ ਦੀਆਂ ਕੀਮਤੀ ਵਸ਼ਤਾਂ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲੇ ਭਰ ਵਿੱਚ 126 ਫਲਾਇੰਗ ਸਕੁਐਡ ਟੀਮਾਂ, ਜਿਸ ਵਿੱਚ ਮੈਜਿਸਟਰੇਟ, ਪੁਲਿਸ ਅਤੇ ਕੈਮਰਿਆਂ ਨਾਲ ਲੈਸ ਵਾਹਨ ਸ਼ਾਮਲ ਹਨ, ਜੋ ਕਿ ਕੰਟਰੋਲ ਰੂਮ ਨੂੰ ਰੀਅਲ-ਟਾਈਮ ਫੀਡ ਪ੍ਰਦਾਨ ਕਰਨ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿੱਚ ਤਿੱਖੀ ਨਜ਼ਰ ਰੱਖ ਰਹੇ ਹਨ।

ad here
ads
Previous articleRTI Act के तहत मांगी गई कर चोरी याचिका के नतीजे से संबंधित जानकारी प्रदान नहीं की जा सकती: उड़ीसा हाईकोर्ट
Next articleदिल्ली हाइकोर्ट ने DU उत्तरी परिसर में पेड़ों की कटाई को रोकने के लिए प्रक्रिया का मसौदा तैयार करने के लिए दिल्ली के मुख्य सचिव को नोडल प्राधिकारी नियुक्त किया

LEAVE A REPLY

Please enter your comment!
Please enter your name here