Home Hoshiarpur 43 ਲੱਖ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ...

43 ਲੱਖ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਰਿਪੇਅਰ- ਜਿੰਪਾ

24
0
ad here
ads
ads

ਹੁਸ਼ਿਆਰਪੁਰ 3 ਅਪ੍ਰੈਲ (ਪ੍ਰੀਤੀ ਜੱਗੀ)-ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ | ਵਿਧਾਇਕ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਲਈ ਸੁਖਾਲੀ ਆਵਾਜਾਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 43 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਕੰਮਲ ਰਿਪੇਅਰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਜ ਕੁੱਝ ਹੀ ਦਿਨਾਂ ਵਿਚ ਨੇਪਰੇ ਚੜ੍ਹਨ ਉਪਰੰਤ ਲੋਕਾਂ ਲਈ ਇਸ ਰੂਟ ‘ਤੇ ਆਉਣਾ-ਜਾਣਾ ਹੋਰ ਸੌਖਾ ਹੋ ਜਾਵੇਗਾ | ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਪੁਲ ਦੀ ਮਾੜੀ ਹਾਲਤ ਬਾਰੇ ਵਿਧਾਇਕ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ 2.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਮੁਕੰਮਲ ਹੋਵੇਗਾ ਜਿਸ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਸੀ ਕਿ ਇਸ ਪੁਲ ਨੂੰ ਬਣਵਾਇਆ ਜਾਵੇ ਜੋ ਕਿ ਆਉਂਦੇ ਕੁੱਝ ਹਫ਼ਤਿਆਂ ਵਿਚ ਪੂਰੀ ਹੋ ਜਾਵੇਗੀ | ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਭਰ ਸ਼ਹਿਰੀ ਖੇਤਰ ਵਿਚ ਨਾਗਰਿਕਾਂ ਨੂੰ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀਆਂ-ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿ

ad here
ads
Previous articleस्तन पकड़ना, कपड़े फाड़ना और पुलिया के नीचे घसीटना बलात्कार के प्रयास के लिए पर्याप्त नहीं है?
Next articleतत्काल मरम्मत कार्य चल रहा है घरेलू, वाणिज्यिक और कृषि क्षेत्रों में बिजली आपूर्ति स्थगित रहेगी।

LEAVE A REPLY

Please enter your comment!
Please enter your name here