Home Chandigarh 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ....

5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ !

468
0
ad here
ads
ads

5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ ,ਐਸ.ਐਚ.ਓ. ਦੇ ਨਾਂ ’ਤੇ ਸ਼ਿਕਾਇਤਕਰਤਾ ਤੋਂ 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ

ਚੰਡੀਗੜ੍ਹ, 20 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ad here
ads

ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐਸ.ਐਚ.ਓ ਡੇਹਲੋਂ ਲਈ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ 25,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਸਬੰਧੀ ਦੋਸ਼ ਸਾਬਤ ਹੋਣ ਉੱਤੇ ਉਸਨੂੰ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਪੁਲਿਸ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ad here
ads
Previous articleਲੁਧਿਆਣਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ 01 ਦੋਸ਼ੀ ਨੂੰ ਗਿਰਫ਼ਤਾਰ ਕੀਤਾ ਗਿਆ ਜਿਸ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ !
Next articleਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ- ਗੁਰਮੀਤ ਸਿੰਘ ਖੁੱਡੀਆਂ !

LEAVE A REPLY

Please enter your comment!
Please enter your name here