Home Punjab 9 ਜ਼ਿਲ੍ਹਿਆਂ ਲਈ ਅਲਰਟ ਜਾਰੀ: ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ...

9 ਜ਼ਿਲ੍ਹਿਆਂ ਲਈ ਅਲਰਟ ਜਾਰੀ: ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ

10
0
ad here
ads
ads

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।ਆਈਐਮਡੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਆਰੈਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ad here
ads
Previous articleਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦੇ ਨਾਲ-ਨਾਲ ਸੰਭਾਵੀ ਹੜ੍ਹ ਪ੍ਰਭਾਵ ਇਲਾਕਿਆਂ ਦਾ ਦੌਰਾ, ਡਰੇਨਾਂ ਦੇ ਸਫ਼ਾਈ ਕਾਰਜਾਂ ਦੀ ਵੀ ਕੀਤੀ ਸਮੀਖਿਆ
Next articleਇੱਕ ਜੁਲਾਈ 2024 ਨੂੰ ਸਾਰੇ ਜਿਲ੍ਹਾ ਪੱਧਰ ਤੇ ਤਿੰਨੇ ਜਾਬਰ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ -ਤਰਕਸ਼ੀਲ ਸੁਸਾਇਟੀ

LEAVE A REPLY

Please enter your comment!
Please enter your name here