ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ,ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ, 29 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 91 ਅਧੀਨ ਤ੍ਰਿਕੋਣਾ ਪਾਰਕ, ਉਪਕਾਰ ਨਗਰ ਦੀਆਂ ਪ੍ਰਮੁੱਖ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 21 ਲੱਖ ਰੁਪਏ ਦੀ ਲਾਗਤ ਆਵੇਗੀ।
ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।