Home Ludhiana ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਰਾਜੇਸ਼ ਨਗਰ ਤੇ ਨਸੀਬ ਇਨਕਲੇਵ ‘ਚ...

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਰਾਜੇਸ਼ ਨਗਰ ਤੇ ਨਸੀਬ ਇਨਕਲੇਵ ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ -ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਆਵੇਗੀ ਲਾਗਤ !

70
0
ad here
ads
ads

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਰਾਜੇਸ਼ ਨਗਰ ਤੇ ਨਸੀਬ ਇਨਕਲੇਵ ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ ,ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਆਵੇਗੀ ਲਾਗਤ

ਲੁਧਿਆਣਾ, 01 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 (ਪੁਰਾਣੇ) ਅਧੀਨ ਰਾਜੇਸ਼ ਨਗਰ ਅਤੇ ਨਸੀਬ ਇਨਕਲੇਵ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਇਲਾਕਾ ਨਿਵਾਸੀਆਂ ਦੀ ਵਿਸ਼ੇਸ਼ ਮੰਗ ਸੀ ਗਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਹੀ ਬਣਾਈਆਂ ਜਾਣ।

ad here
ads

ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

ad here
ads
Previous article32 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦਾ ਕੀਤਾ ਜਾਵੇਗਾ ਕਾਇਆ ਕਲਪ-ਧਾਲੀਵਾਲ ਅਜਨਾਲਾ ਸ਼ਹਿਰ ਹੋਵੇਗਾ ਕੈਮਰਿਆਂ ਨਾਲ ਲੈਸ
Next articleਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਜ਼ਿਲ੍ਹੇ ‘ਚ 5 ਕਰੋੜ 41 ਲੱਖ 88 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਪਾਇਆ -ਡਿਪਟੀ ਕਮਿਸ਼ਨਰ ਵੱਲੋਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜੇ ਦੀ ਵੰਡ ਦਾ ਜਾਇਜ਼ਾ !

LEAVE A REPLY

Please enter your comment!
Please enter your name here