ਸੇਫ ਸਕੂਲ ਵਾਹਨ ਸਕੀਮ ਤਹਿਤ ਆਰ.ਟੀ.ਏ. ਵਲੋਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ , 11 ਸਕੂਲ ਵੈਨਾ ਤੇ ਇੱਕ ਬੱਸ ਦਾ ਕੀਤਾ ਚਾਲਾਨ, ਨਿਯਮਾਂ ਦੀ ਉਲੰਘਣਾਂ ਕਰਨ ‘ਤੇ 5 ਵਾਹਨਾਂ ਨੂੰ ਵੀ ਕੀਤਾ ਬੰਦ
ਲੁਧਿਆਣਾ, 06 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੇਫ ਸਕੂਲ ਵਾਹਨ ਸਕੀਮ ਤਹਿਤ ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਲੁਧਿਆਣਾ ਸ਼ਹਿਰ ਦੀ ਹਦੂਦ ਅਧੀਨ ਫਿਰੋਜ਼ਪੁਰ ਰੋਡ, ਫੂੱਲਾਂਵਾਲਾ ਚੌਂਕ ਅਤੇ ਵੇਰਕਾ ਚੌਂਕ ਦੀਆਂ ਸੜਕਾਂ ‘ਤੇ ਅਚਨਚੇਤ ਕੀਤੀ ਗਈ।
ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ 05 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 12 ਗੱਡੀਆਂ ਦੇ ਚਲਾਨ ਕੀਤੇ, ਜਿਨ੍ਹਾਂ ਵਿੱਚੋਂ 02 ਟਰੱਕ, 01 ਟਰੱਕ ਟਰਾਲਾ, 01 ਟਿੱਪਰ, 01 ਪਿੱਕ ਅੱਪ-ਬਾਡੀ ਅਲਟਰੇਸ਼ਨ, ਓਵਰਲੈਨਥ, ਬਿਨਾਂ ਦਸਤਾਵੇਜ਼ਾਂ, ਓਵਰਲੋਡ, ਓਵਰਹਾਈਟ, ਪ੍ਰੈਸ਼ਰ ਹਾਰਨ, ਬਿਨਾਂ ਟੈਕਸ ਅਤੇ ਹੋਰ ਬੇਨਿਯਮੀਆਂ ਸਦਕਾ ਧਾਰਾ 207 ਅੰਦਰ ਬੰਦ ਕੀਤਾ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 11 ਸਕੂਲ ਵੈਨਾਂ ਅਤੇ 01 ਸਕੂਲ ਬੱਸ ਜਿਨ੍ਹਾਂ ਵਿੱਚ ਕੈਮਰੇ, ਟੈਕਸ, ਲੇਡੀ ਅਟੈਡੈਂਟ, ਫਾਇਰ ਐਕਸਟਿੰਗਸ਼ਰ, ਓਵਰਲੋਡ ਅਤੇ ਕਾਗਜ਼ ਪੂਰੇ ਨਹੀਂ ਸਨ, ਦੇ ਚਾਲਾਨ ਕੀਤੇ ਗਏ।
ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ‘ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਸੇਫ ਸਕੂਲ ਵਾਹਨ ਸਕੀਮ ਤਹਿਤ ਲਾਗੂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਜਿੰਦਗੀ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਸਕੂਲੀ ਵਾਹਨਾਂ ਵਿੱਚ ਸੇਫਟੀ ਨਾਰਮਜ਼ ਪੂਰੇ ਰੱਖਣ ਲਈ ਚੇਤਾਵਨੀ ਦਿੱਤੀ ਗਈ। ਇਸਦੇ ਨਾਲ ਹੀ ਸਕੱਤਰ ਆਰ.ਟੀ.ਏ ਵੱਲੋਂ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਰਨ ਕਾਰਨ ਸੜਕ ਹਾਦਸਿਆਂ ਦਾ ਜਿੰਮੇਵਾਰ ਮੰਨਦੇ ਹੋਏ ਕਿਹਾ ਹੈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।