ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਪਿੰਡ ਮੁੱਛਲ ਵਿਖੇ ਮੀਂਹ ਤੋ ਪ੍ਰਭਾਵਤ ਪੀੜ੍ਹਤਾਂ ਨੂੰ ਮੁਆਵਜਾਂ ਰਾਸ਼ੀ ਦੇ ਵੰਡੇ ਚੈਕ ,124 ਪਰਿਵਾਰਾਂ ਨੂੰ ਕਰੀਬ 12.50 ਲੱਖ ਰੁਪਏ ਰਾਸ਼ੀ ਦੇ ਦਿੱਤੇ ਚੈਕ
ਮਾਨ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਪ੍ਰਭਾਵਤ ਨੂੰ ਦਿੱਤਾ ਜਾਵੇਗਾ ਮੁਆਵਜ਼ਾ
ਅੰਮ੍ਰਿਤਸਰ 18 ਸਤੰਬਰ (ਮਨਪ੍ਰੀਤ ਸਿੰਘ ਅਰੋੜਾ)ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋ ਹੜ੍ਹ ਪੀੜਤਾਂ ਦੀ ਅੋਖੀ ਘੜੀ ਵਿਚ ਬਾਂਹ ਫੜਦਿਆਂ ਉਨਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਹੋ ਚੁਕੀ ਹੈ ਅਤੇ ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੁੱਛਲ ਵਿਖੇ ਮੀਂਹ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ।
ਸ: ਈ.ਟੀ.ਓ. ਨੇ ਦੱਸਿਆ ਕਿ 124 ਪਰਿਵਾਰਾਂ ਨੂੰ 12,56,020/- ਰੁਪਏ ਦੇ ਮੁਆਵਜਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਮੁਆਵਜਾ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਸ: ਈ:ਟੀ:ਓ ਨੇ ਕਿਹਾ ਕਿ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੀਂਹ ਤੋਂ ਪ੍ਰਭਾਵਿਤ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜਾ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਰਜਿਸਟਰਡ ਪਸ਼ੂਆਂ ਦੀ ਹੜ੍ਹ ਦੌਰਾਨ ਮੌਤ ਹੋਈ ਸੀ ਉਨਾਂ ਪਸ਼ੂ ਪਾਲਕਾਂ ਨੂੰ ਵੀ ਮੁਆਵਜਾ ਦਿੱਤਾ ਜਾ ਰਿਹਾ ਹੈ। ਸ: ਈ:ਟੀ:ਓ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਜਲਦੀ ਹੀ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਆਵਜਾ ਵੰਡਣ ਦੀ ਪ੍ਰਕ੍ਰਿਆ ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਿਸਦਾ ਨੁਕਸਾਨ ਹੋਇਆ ਹੈ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਅਧਿਕਾਰੀਆਂ ਨੂੰ ਧਿਆਨ ਵਿੱਚ ਲਿਆਵੇ ਤਾਂ ਜੋ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ ਗਹਿਰੀ ਮੰਡੀ ਜੰਡਿਆਲਾ, ਚੇਅਰਮੈਨ ਗੁਰਵਿੰਦਰ ਸਿੰਘ, ਮਾਰਕੀਟ ਕਮੇਟੀ ਮਹਿਤਾ, ਅਕਵਿੰਦਰ ਕੌਰ ਨਾਇਬ ਤਹਿਸੀਲਦਾਰ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਸ੍ਰੀ ਨਰੇਸ਼ ਪਾਠਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਪਿੰਡ ਮੁੱਛਲ ਵਿਖੇ ਮੀਂਹ ਤੋ ਪ੍ਰਭਾਵਤ ਪੀੜ੍ਹਤਾਂ ਨੂੰ ਮੁਆਵਜਾਂ ਰਾਸ਼ੀ ਦੇ ਵੰਡੇ ਚੈਕ
124 ਪਰਿਵਾਰਾਂ ਨੂੰ ਕਰੀਬ 12.50 ਲੱਖ ਰੁਪਏ ਰਾਸ਼ੀ ਦੇ ਦਿੱਤੇ ਚੈਕ
ਮਾਨ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਪ੍ਰਭਾਵਤ ਨੂੰ ਦਿੱਤਾ ਜਾਵੇਗਾ ਮੁਆਵਜ਼ਾ