Home Ludhiana ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ...

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ !

275
0
ad here
ads
ads

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 21 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਵਾਰਡ ਨੰਬਰ 90 ਵਿਖੇ ਪ੍ਰੀਤਮ ਨਗਰ ਦੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ।

ਵਿਧਾਇਕ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 40.81 ਲੱਖ ਰੁਪਏ ਦੀ ਲਾਗਤ ਆਵੇਗੀ।

ad here
ads

ਵਿਧਾਇਕ ਸ੍ਰੀ ਬੱਗਾ ਨੇ ਦੁਹਰਾਇਆ ਕਿ ਉਨ੍ਹਾਂ ਦਾ ਹਲਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚੇ, ਇਸ ਟੀਚੇ ਨੂੰ ਪੂਰਾ ਕਰਨ ਲਈ ਉਹ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ.

ਵਿਧਾਇਕ ਸ੍ਰੀ ਬੱਗਾ ਨੇ ਮੀਡੀਆ ਦੇ ਸਵਾਲ ਦਾ ਜੁਆਬ ਦਿੰਦਿਆਂ ਕਿਹਾ ਕਿ ਉਹ ਇਲਾਕੇ ਵਿੱਚੋਂ ਨਸ਼ੇ ਦਾ ਜੜ੍ਹੋ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਨਸ਼ਾ ਵੇਚਣ ਵਾਲਿਆਂ ‘ਤੇ ਨਕੇਲ ਕੱਸਣਗੇ ਓਥੇ ਹੀ ਜਿਹੜੇ ਸਾਡੇ ਬੱਚੇ ਇਸ ਕੋਹੜ ਵਿੱਚ ਫਸੇ ਹਨ, ਉਨ੍ਹਾਂ ਨੂੰ ਚੰਗਾ ਇਲਾਜ਼ ਦੇ ਕੇ ਉਨ੍ਹਾਂ ਦਾ ਪੂਨਰਵਾਸ ਵੀ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

——

ad here
ads
Previous articleਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ- ਨਹਿਰੂ ਯੁਵਾ ਕੇਂਦਰ ਵਲੋਂ ਮੇਰੀ ਮਿੱਟੀ, ਮੇਰਾ ਦੇਸ਼ ਮੁਹਿੰਮ ਤਹਿਤ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ !
Next articleVigilance arrests press reporter Nirbhey Singh for taking Rs one lakh bribe from doctor !

LEAVE A REPLY

Please enter your comment!
Please enter your name here