ਵਿਧਾਇਕ ਗਰੇਵਾਲ ਵਲੋ ਵਾਰਡ ਨੰਬਰ 23 ‘ਚ ਵਿਕਾਸ ਕਾਰਜਾਂ ਦਾ ਉਦਘਾਟਨ , 85 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀ ਬਦਲੇਗੀ ਨੁਹਾਰ – ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ, 26 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 23 ‘ਚ ਸਥਿਤ ਅਰਬਨ ਅਸਸਟੇਟ ਫੇਸ-1 ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਅਨੁਸਾਰ ਵਾਰਡ ਨੰਬਰ 23 ਦੀਆਂ ਸੜਕਾਂ ਲੁੱਕ ਪਾ ਕੇ ਦੁਬਾਰਾ ਤੋਂ ਨਵੀਆਂ ਤੇ ਵਧੀਆ ਤਕਨੀਕ ਨਾਲ ਤਿਆਰ ਕੀਤੀਆਂ ਜਾਣਗੀਆਂ ਜਿਸ ਤੇ ਕਰੀਬ 85 ਲੱਖ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਵਾਰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਜੋ ਵੀ ਵਾਅਦੇ ਕੀਤੇ ਸਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਨਿਭਾਇਆ ਜਾ ਰਿਹਾ ਹੈ ਅਤੇ ਕਿਹਾ ਕਿ ਇਲਾਕੇ ਅੰਦਰ ਹੋ ਰਹੇ ਵਿਕਾਸ ਕਾਰਜਾਂ ਤੋਂ ਅਸੀਂ ਸੰਤੁਸ਼ਟ ਹਾਂ ਤੇ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਲਾਕੇ ਅੰਦਰ ਹੋਰ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਵਾਏ ਜਾਣਗੇ।
ਇਸ ਮੌਕੇ ਰਮੇਸ਼, ਪਿੰਕਾ, ਹਨੀ ਅੱਗਰਵਾਲ, ਸੰਦੀਪ ਮਿਸ਼ਰਾ , ਮੋਟੀ ਸੂਦ, ਅਮਰਜੀਤ ਸਿੰਘ ਪ੍ਰਤਾਮ ਸੈਣੀ, ਮੋਹਿਤ ਸ਼ਰਮਾ, ਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜਰ ਸਨ।