Home Ludhiana ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਨਾਲ ਕੀਤੀ ਮੁਲਾਕਾਤ; ਹਲਵਾਰਾ ਹਵਾਈ ਅੱਡੇ ਦੇ...

ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਨਾਲ ਕੀਤੀ ਮੁਲਾਕਾਤ; ਹਲਵਾਰਾ ਹਵਾਈ ਅੱਡੇ ਦੇ ਬਕਾਇਆ ਕੰਮਾਂ ਲਈ ਏਏਆਈ ਦੁਆਰਾ ਪ੍ਰਵਾਨਗੀਆਂ ਰੁਕਿਆ ਕੰਮ ਸੋਮਵਾਰ ਤੋਂ ਹੋ ਜਾਵੇਗਾ ਸ਼ੁਰੂ !

101
0
ad here
ads
ads

ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਸਕੱਤਰ ਨਾਲ ਕੀਤੀ ਮੁਲਾਕਾਤ; ਹਲਵਾਰਾ ਹਵਾਈ ਅੱਡੇ ਦੇ ਬਕਾਇਆ ਕੰਮਾਂ ਲਈ ਏਏਆਈ ਦੁਆਰਾ ਪ੍ਰਵਾਨਗੀਆਂ
ਰੁਕਿਆ ਕੰਮ ਸੋਮਵਾਰ ਤੋਂ ਹੋ ਜਾਵੇਗਾ ਸ਼ੁਰੂ

ਲੁਧਿਆਣਾ, 15 ਅਕਤੂਬਰ, (ਮਨਪ੍ਰੀਤ ਸਿੰਘ ਅਰੋੜਾ )ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇੱਥੋਂ ਨੇੜੇ ਹਲਵਾਰਾ ਵਿਖੇ ਨਿਰਮਾਣ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਕਾਇਆ ਕੰਮਾਂ ਨੂੰ ਪ੍ਰਵਾਨਗੀ ਦੇਣ ਦੀ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਵੁਮਲੁਨਮੰਗ ਵੁਲਨਮ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਰੁਕਿਆ ਕੰਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ।
ਅਰੋੜਾ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ, “ਇਹ ਸੱਚਮੁੱਚ ਖੁਸ਼ੀ ਦੀ ਗੱਲ ਹੈ ਕਿ ਸ਼ਹਿਰੀ ਹਵਾਬਾਜ਼ੀ ਸਕੱਤਰ ਨੇ ਮੇਰੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ, ਕੁਝ ਕੰਮਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੰਬਿਤ ਕੰਮਾਂ ਨੂੰ ਵੀ ਮਨਜ਼ੂਰੀ ਦੇਣ ਦਾ ਭਰੋਸਾ ਦਿੱਤਾ ਹੈ।” , ਉਹ ਹਾਲ ਹੀ ਵਿੱਚ ਦਿੱਲੀ ਵਿੱਚ ਸਕੱਤਰ ਨੂੰ ਮਿਲੇ ਸਨ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਦੇ ਚੇਅਰਮੈਨ ਸੰਜੀਵ ਕੁਮਾਰ ਦਾ ਹਲਵਾਰਾ ਏਅਰਪੋਰਟ ਦੇ ਲੰਬਿਤ ਪਏ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਲਈ ਹਮੇਸ਼ਾ ਸਹਿਯੋਗ ਦੇਣ ਲਈ ਵੀ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਹ ਨਿਯਮਤ ਤੌਰ ‘ਤੇ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਚੱਲ ਰਿਹਾ ਨਿਰਮਾਣ ਕਾਰਜ ਮੁਕੰਮਲ ਹੋਣ ਦੇ ਅਗੇਤੇ ਪੜਾਅ ‘ਤੇ ਪਹੁੰਚ ਗਿਆ ਹੈ। ਇਸ ਮੈਗਾ ਪ੍ਰੋਜੈਕਟ ਦਾ ਕਰੀਬ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸ਼ਹਿਰੀ ਹਵਾਬਾਜ਼ੀ ਸਕੱਤਰ ਦੀ ਪ੍ਰਵਾਨਗੀ ਤੋਂ ਬਾਅਦ ਬਾਕੀ ਰਹਿੰਦੇ ਕੰਮ ਨੂੰ ਹੋਰ ਹੁਲਾਰਾ ਮਿਲਣ ਵਾਲਾ ਹੈ। ਇੱਥੇ ਦੱਸ ਦੇਈਏ ਕਿ ਹਲਵਾਰਾ ਏਅਰਪੋਰਟ ਦੇ ਨਿਰਮਾਣ ‘ਤੇ ਹੁਣ ਤੱਕ 74.30 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਕੁੱਲ ਖਰਚੇ ਵਿੱਚ ਜ਼ਮੀਨ ਐਕਵਾਇਰ ‘ਤੇ 40.67 ਕਰੋੜ ਰੁਪਏ, ਪਹੁੰਚ ਮਾਰਗ ‘ਤੇ 8.17 ਕਰੋੜ ਰੁਪਏ, ਚਾਰਦੀਵਾਰੀ ‘ਤੇ 3.01 ਕਰੋੜ ਰੁਪਏ ਅਤੇ ਉਸਾਰੀ ‘ਤੇ 20 ਕਰੋੜ ਰੁਪਏ ਦਾ ਖਰਚ ਸ਼ਾਮਲ ਹੈ।
ਅਰੋੜਾ ਨੇ ਕਿਹਾ ਕਿ ਹਲਵਾਰਾ ਸਥਿਤ ਏਅਰ ਫੋਰਸ ਸਟੇਸ਼ਨ ‘ਤੇ ਨਵੇਂ ਏਕੀਕ੍ਰਿਤ ਸਿਵਲ ਐਨਕਲੇਵ ਅਤੇ ਕਾਰਗੋ ਟਰਮੀਨਲ ਦੇ ਨਿਰਮਾਣ ਲਈ ਕਈ ਹਿੱਸਿਆਂ ‘ਤੇ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਲੰਬੇ ਸਮੇਂ ਤੋਂ ਮੰਤਰਾਲੇ ਕੋਲ ਪੈਂਡਿੰਗ ਸੀ। ਉਨ੍ਹਾਂ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਪੈਰੀਫਿਰਲ ਰੋਡ, ਐਪਰਨ ਅਤੇ ਟੈਕਸੀਵੇਅ ਦੇ ਪ੍ਰਦਾਨ ਕੀਤੇ ਕਰਸਟ ਜਾਂ ਡਿਜ਼ਾਈਨ ਅਨੁਸਾਰ ਕੰਮ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਹਿੱਸਿਆਂ ‘ਤੇ ਕੰਮ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਜਲਦੀ ਦੇਣ ਲਈ ਕਈ ਬੇਨਤੀਆਂ ਕੀਤੀਆਂ ਸਨ। ਮਨਜ਼ੂਰੀ ਦੇਣ ਦਾ ਮਾਮਲਾ ਮੈਂਬਰ ਪਲਾਨਿੰਗ ਪੜਾਅ ‘ਤੇ ਲੰਬਿਤ ਸੀ। ਇੰਟਰਨਲ ਟੈਕਸੀਵੇਅ (ਏ ਅਤੇ ਡੀ) ਨੂੰ ਚੌੜਾ ਕਰਨ ਬਾਰੇ, ਏਏਆਈ ਨੇ ਇਸ ਲਈ ਰਸਮੀ ਪ੍ਰਵਾਨਗੀ ਦੇਣ ਤੋਂ ਪਹਿਲਾਂ ਸਹਿਮਤੀ ਲੈਣ ਲਈ ਆਈਏਐਫ ਨੂੰ ਦੋ ਵਿਕਲਪ ਸੁਝਾਏ ਹਨ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਏਏਆਈ ਨੂੰ ਇਸ ‘ਤੇ ਕੰਮ ਸ਼ੁਰੂ ਕਰਨ ਲਈ ਛੇਤੀ ਤੋਂ ਛੇਤੀ ਕਿਸੇ ਇੱਕ ਵਿਕਲਪ ਨੂੰ ਅੰਤਿਮ ਰੂਪ ਦੇਣ ਲਈ ਬੇਨਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਬੇਨਤੀ ‘ਤੇ ਸ਼ਹਿਰੀ ਹਵਾਬਾਜ਼ੀ ਸਕੱਤਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਨੂੰ ਵੀ ਜਲਦੀ ਨਿਪਟਾਇਆ ਜਾਵੇਗਾ ਅਤੇ ਇਸ ਸਬੰਧੀ ਲੋੜੀਂਦੀ ਮਨਜ਼ੂਰੀ ਵੀ ਜਲਦੀ ਹੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੰਮਾਂ ਦਾ ਹਰੇਕ ਹਿੱਸਾ, ਜਿਸ ਵਿੱਚ ਐਪਰਨ ਅਤੇ ਟੈਕਸੀਵੇਅ ਸ਼ਾਮਲ ਹਨ, ਨੂੰ 35 ਫੀਸਦੀ ਪੂਰਾ ਕਰ ਲਿਆ ਗਿਆ ਹੈ, ਜਦੋਂ ਕਿ ਅੰਦਰੂਨੀ ਸੜਕਾਂ, ਰੋਸ਼ਨੀ ਅਤੇ ਜਨਤਕ ਸਿਹਤ ਦੇ ਕੰਮ 55 ਫੀਸਦੀ ਦੇ ਅੰਕੜੇ ਨੂੰ ਛੂਹ ਚੁੱਕੇ ਹਨ। ਏਅਰਪੋਰਟ ਕੰਪਲੈਕਸ ਨੂੰ ਜਾਣ ਵਾਲੀ ਪਹੁੰਚ ਸੜਕ ਅਤੇ ਪਹੁੰਚ ਮਾਰਗ ਦੇ ਪ੍ਰਵੇਸ਼ ਦੁਆਰ ’ਤੇ ਬਣੇ ਪੁਲ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਪਹੁੰਚ ਸੜਕ ਦਾ ਕੰਮ 20 ਫੀਸਦੀ ਮੁਕੰਮਲ ਹੋ ਚੁੱਕਾ ਹੈ, ਉਥੇ ਪੁਲ ਦਾ ਨਿਰਮਾਣ 5 ਫੀਸਦੀ ਦੇ ਅੰਕੜੇ ਨੂੰ ਛੂਹ ਗਿਆ ਹੈ।
ਇਸ ਤੋਂ ਇਲਾਵਾ, ਅਰੋੜਾ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਸਕੱਤਰ, ਵੁਮਲੁਨਮੰਗ ਵੁਲਨਮ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪ੍ਰੋਜੈਕਟ ਦੇ ਪੂਰੀ ਤਰ੍ਹਾਂ ਮੁਕੰਮਲ ਹੋਣ ‘ਤੇ ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਏਅਰਲਾਈਨਜ਼ ਨਾਲ ਮਾਮਲਾ ਉਠਾਉਣਗੇ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਨੇੜੇ ਆ ਰਹੇ ਹਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਰੀਮ ਪ੍ਰੋਜੈਕਟ ਅਮਲੀ ਰੂਪ ਲੈਣ ਜਾ ਰਿਹਾ ਹੈ। ਇਸ ਤਰ੍ਹਾਂ ਲੁਧਿਆਣਾ ਅੰਤਰਰਾਸ਼ਟਰੀ ਹਵਾਈ ਨਕਸ਼ੇ ‘ਤੇ ਆ ਜਾਵੇਗਾ, ਜੋ ਨਾ ਸਿਰਫ਼ ਲੁਧਿਆਣਾ ਬਲਕਿ ਪੂਰੇ ਪੰਜਾਬ ਦੀ ਸਮੁੱਚੀ ਆਰਥਿਕਤਾ ਲਈ

ad here
ads
Previous articleलालजीत सिंह भुल्लर द्वारा ग्रामीण विकास एवं पंचायत विभाग में करीब 121 करोड़ रुपए का बड़ा घोटाला बेनकाब !
Next articleਸਕੱਤਰ ਆਰ.ਟੀ.ਏ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ 09-10-2023 12-10-2023 ਅਤੇ 14-10-2023 ਨੂੰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ‘ ਦੇ ਅੰਦਰ ਅਚਾਨਕ ਕੀਤੀ ਗਈ ਚੈਕਿੰਗ !

LEAVE A REPLY

Please enter your comment!
Please enter your name here