Home Ludhiana ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ‘ਚ ਸੜਕਾਂ ਨਿਰਮਾਣ ਕਾਰਜਾਂ ਦਾ ਉਦਘਾਟਨ...

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ‘ਚ ਸੜਕਾਂ ਨਿਰਮਾਣ ਕਾਰਜਾਂ ਦਾ ਉਦਘਾਟਨ !

109
0
ad here
ads
ads

73 ਲੱਖ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਗੁਰੂ ਵਿਹਾਰ ਦੇ ਹੌਜਰੀ ਵਰਗ ਨੂੰ ਮਿਲੇਗੀ ਵੱਡੀ ਰਾਹਤ – ਦਲਜੀਤ ਸਿੰਘ ਭੋਲਾ ਗਰੇਵਾਲ

ਲੁਧਿਆਣਾ, 18 ਅਕਤੂਬਰ (ਗੋਰਵ ਬੱਸੀ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 6 ਵਿੱਚ ਸਥਿਤ ਗੁਰੂ ਵਿਹਾਰ ਹੌਜਰੀ ਕੰਪਲੈਕਸ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ।
ਇਸ ਮੌਕੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਗੁਰੂ ਵਿਹਾਰ ਦਾ ਇਹ ਇਲਾਕਾ ਜਿਆਦਾਤਰ ਵਪਾਰੀ ਵਰਗ ਨਾਲ ਜੁੜਿਆ ਹੋਇਆ ਹੈ ਅਤੇੇ ਹੋਜਰੀ ਨਾਲ ਸੰਬੰਧਿਤ ਬਹੁਤਾਤ ਗਿਣਤੀ ਦੇ ਵਿੱਚ ਫੈਕਟਰੀਆਂ ਲੱਗੀਆਂ ਹੋਈਆਂ ਹਨ. ਉਨ੍ਹਾਂ ਕਿਹਾ ਕਿ ਜੇਕਰ ਇਸ ਇਲਾਕੇ ਦੇ ਵਿਕਾਸ ਦੀ ਗੱਲ ਕਰੀਏ ਤਾਂ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਇਸ ਇਲਾਕੇ ਦੀ ਕੋਈ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਸ ਇਲਾਕੇ ਦੇ ਲੋਕਾਂ ਦੀ ਮੰਗ ਸੀ ਕਿ ਸਰਕਾਰ ਬਣਨ ‘ਤੇ ਉਹਨਾਂ ਦੇ ਇਲਾਕੇ ਦੀ ਖਬਰਸਾਰ ਜਰੂਰ ਲਈ ਜਾਵੇ, ਸੋ ਅੱਜ ਇਹਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ 73 ਲੱਖ ਦੀ ਲਾਗਤ ਨਾਲ ਬਣਨ ਜਾ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਜੋ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਬਣ ਕੇ ਤਿਆਰ ਹੋ ਜਾਣਗੀਆਂ।
ਉਹਨਾਂ ਕਿਹਾ ਕਿ ਵਪਾਰੀ ਵਰਗ ਜੋ ਸਰਕਾਰਾਂ ਨੂੰ ਟੈਕਸ ਦਿੰਦਾ ਹੈ, ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਫਰਜ਼ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਗੁਰਚਰਨ ਪ੍ਰਧਾਨ, ਕੇਸਰ ਗੁੱਜਰ, ਮਹਿੰਦਰ ਸਿੰਘ ਭੱਟੀ, ਧਰਮਿੰਦਰ ਸਿੰਘ ਫੌਜੀ, ਰਾਜੇਸ਼ ਬਾਤਿਸ਼, ਤਸ਼ਿਤ ਗੁਪਤਾ, ਜਗੀਰ ਪ੍ਰਧਾਨ, ਸੰਜੀਵ ਸੰਜੂ, ਰਾਜਵਿੰਦਰ ਸਿੰਘ ਔਲਖ, ਪ੍ਰਧਾਨ ਖਹਿਰਾ ਤੇ ਵਿਧਾਇਕ ਪੀਏ ਗੁਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
——–
ad here
ads
Previous articleਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਰਾਜ ਪੱਧਰੀ ਖੇਡਾਂ !
Next articleਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ !

LEAVE A REPLY

Please enter your comment!
Please enter your name here