ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਕੀਤਾ ਜਾ ਰਿਹਾ ਜਾਗਰੂਕ , ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਲਾਭ ਲੈਣ ਦਾ ਵੀ ਦਿੱਤਾ ਸੱਦਾ
ਲੁਧਿਆਣਾ, 25 ਅਕਤੂਬਰ (ਮਨਪ੍ਰੀਤ ਸਿੰਘ ਅਰੋੜਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿੱਚ ਡੇਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾ. ਕਟਾਰੀਆ ਨੇ ਦੱਸਿਆ ਕੇ ਮਾਸ ਮੀਡੀਆ ਟੀਮ ਵਲੋ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਲਾਭ ਲੈਣ ਅਤੇ ਡੇਗੂ ਅਤੇ ਮਲੇਰੀਆ ਦੀ ਬਿਮਾਰੀ ਦੇ ਬਚਾਅ ਲਈ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ।
ਜਾਗਰੂਕਤਾ ਮੁਹਿੰਮ ਤਹਿਤ ਮਾਸ ਮੀਡੀਆ ਟੀਮ ਵਲੋ ਅੱਜ ਦਿਨ ਬੁੱਧਵਾਰ ਨੂੰ ਸਿਵਲ ਹਸਪਤਾਲ ਵਿਖੇ ਆਮ ਲੋਕਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਘਰਾਂ ਦੀ ਛੱਤਾਂ ਉਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ। ਘਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਉਨਾਂ ਦੱਸਿਆ ਕਿ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੀ ਡੇਗੂ ਦੀ ਬਿਮਾਰੀ ਹੁੰਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਜੋਕਿ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।
ਟੀਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਹਰ ਇਕ ਲਾਭਪਾਤਰੀ ਨੂੰ ਹਰ ਸਾਲ ਪੂਰੇ ਪਰਿਵਾਰ ਲਈ ਪੰਜ ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮੁੱਹਈਆ ਕੀਤੀ ਜਾਂਦੀ ਹੈ। ਸਿਹਤ ਬੀਮਾ ਕਾਰਡ ਬਣਾਉਣ ਲਈ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
—–