ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ‘ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ !
ਲੁਧਿਆਣਾ, 05 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 94 ‘ਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਪੋ੍ਜੈਕਟ ‘ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਬੱਗਾ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਰਡ ਨੰਬਰ 94 ਅਧੀਨ ਨਿਊ ਜਨਕਪੁਰੀ ਅਤੇ ਸਲੇਮ ਟਾਬਰੀ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵੇਂ ਟਿਊਬਵੈਲ ਲਗਾਉਣ ਦੇ ਕਾਰਜਾਂ ਦੀ ਸੁਰੂਆਤ ਕੀਤੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਟਿਊਬਵੈਲ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
—–