Home Ludhiana ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 1 ‘ਚ ਆਰ ਐਮ ਸੀ ਰੋਡ...

ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 1 ‘ਚ ਆਰ ਐਮ ਸੀ ਰੋਡ ਦਾ ਉਦਘਾਟਨ !

92
0
ad here
ads
ads

ਵਿਧਾਇਕ ਬੱਗਾ ਵਲੋਂ ਵਲੋਂ ਵਾਰਡ ਨੰਬਰ 1 ‘ਚ ਆਰ ਐਮ ਸੀ ਰੋਡ ਦਾ ਉਦਘਾਟਨ !

ਲੁਧਿਆਣਾ, 07 ਨਵੰਬਰ (ਮਨਪ੍ਰੀਤ ਸਿੰਘ ਅਰੋੜਾ)  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਬਾਜ਼ੀਗਰ ਡੇਰੇ ਵਿੱਚ ਨਵੀਆਂ ਆਰ.ਐਮ.ਸੀ. ਸੜਕਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੌੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
ad here
ads
Previous articleਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਸ ਸੈਮੀਨਾਰ ਲਗਾਇਆ ਗਿਆ !
Next articleਇੰਡਸਟਰੀ ਨੂੰ ਹਰ ਤਰ੍ਹਾਂ ਦੀ ਸਹੂਲਤ ਕਰਵਾਈ ਜਾਵੇਗੀ ਮੁਹਈਆ – ਵਿਧਾਇਕ ਗਰੇਵਾਲ

LEAVE A REPLY

Please enter your comment!
Please enter your name here