ਵਾਰਡ ਨੰਬਰ 6 ਦੇ ਗੁਰੂ ਵਿਹਾਰ ਵਿਖੇ ਸੀਵਰੇਜ ਦੇ ਕੰਮਾਂ ਦੀ ਕੀਤੀ ਸ਼ੁਰੂਆਤ !
ਲੁਧਿਆਣਾ: 6 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) ਇੰਡਸਟਰੀ ਨਾਲ ਸੰਬੰਧਿਤ ਹਰ ਵਰਗ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ , ਕਿਉਂਕਿ ਇੰਡਸਟਰੀ ਦੇ ਟੈਕਸਾਂ ਰਾਹੀਂ ਸਰਕਾਰ ਨੂੰ ਬਹੁਤ ਵੱਡਾ ਯੋਗਦਾਨ ਮਿਲਦਾ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅੱਜ ਵਾਰਡ ਨੰਬਰ 6 ਦੇ ਗੁਰੂ ਵਿਹਾਰ ਵਿਖੇ ਇੱਕ ਸੀਵਰੇਜ ਉਦਘਾਟਨ ਦੇ ਮੌਕੇ ਤੇ ਕੀਤਾ ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੇ ਦਿਨੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਲੁਧਿਆਣਾ ਦੇ ਸਨਤਕਾਰਾਂ ਨਾਲ ਇੱਕ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇੰਡਸਟਰੀ ਨਾਲ ਜੁੜੇ ਵਪਾਰੀ ਵਰਗ ਨੂੰ ਭਰੋਸਾ ਦਿੱਤਾ ਗਿਆ ਕਿ ਉਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਜੇ ਸੂਬੇ ਅੰਦਰ ਇੰਡਸਟਰੀ ਨਾਲ ਜੁੜੇ ਲੋਕ ਤਰੱਕੀ ਕਰਨਗੇ ਤਾਂ ਸੂਬਾ ਆਪਣੇ ਆਪ ਤਰੱਕੀ ਦੀਆਂ ਲੀਹਾਂ ਤੇ ਦੌੜੇਗਾ । ਉਹਨਾਂ ਕਿਹਾ ਕਿ ਪਿਛਲੇ ਦਿਨੀ ਇਸ ਸੀਵਰੇਜ ਦੇ ਕੰਮ ਲਈ ਮੰਗ ਕੀਤੀ ਗਈ ਸੀ ਸੋ ਅੱਜ ਇਹਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਕੰਮ ਦੀ ਸ਼ੁਰੂਆਤ ਕਰਵਾਈ ਜਾ ਰਹੀ ਹੈ ਇਹਨਾਂ ਕੰਮਾਂ ਤੇ ਕਰੀਬ 15 ਲੱਖ ਦੀ ਲਾਗਤ ਆਵੇਗੀ ਅਤੇ ਇਸ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਇੰਡਸਟਰੀ ਨਾਲ ਸੰਬੰਧਿਤ ਹਰ ਵਰਗ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਚਣਵੰਦ ਹੈ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸਾਥੀ ਅਤੇ ਇਲਾਕਾ ਨਿਵਾਸੀ ਹਾਜ਼ਿਰ ਹੋਏ।
—–