Home Gurdaspur ਸੀਵਰੇਜ ਦੇ ਗੰਦੇ ਪਾਣੀ ਨਾਲ ਜੂਝ ਰਿਹਾ ਮੁਹੱਲਾ ਗਰੀਨ ਐਵੇਨਿਊ। ਸ਼ਾਇਦ ਕੋਈ...

ਸੀਵਰੇਜ ਦੇ ਗੰਦੇ ਪਾਣੀ ਨਾਲ ਜੂਝ ਰਿਹਾ ਮੁਹੱਲਾ ਗਰੀਨ ਐਵੇਨਿਊ। ਸ਼ਾਇਦ ਕੋਈ ਬਿਮਾਰੀ ਫੈਲਣ ਦੀ ਉਡੀਕ ਕਰ ਰਿਹਾ ਪ੍ਰਸ਼ਾਸਨ।

21
0
ad here
ads
ads

ਸੁਸ਼ੀਲ ਬਰਨਾਲਾ

 

ad here
ads

ਗੁਰਦਾਸਪੁਰ ਸ਼ਹਿਰ ਦੇ ਕਾਲਜ ਰੋਡ ਤੇ ਸਥਿਤ ਗਰੀਨ ਐਵੀਨਿਊ ਮਹੱਲਾ ਸੀਵਰੇਜ ਦੇ ਗੰਦੇ ਪਾਣੀ ਦੀ ਲੀਕੇਜ ਕਰਕੇ ਨਰਕ ਬਣਿਆ ਹੋਇਆ ਹੈ। ਸੀਵਰੇਜ ਦੇ ਇਸ ਗੰਦੇ ਪਾਣੀ ਦੀ ਲੀਕੇਜ ਨੇ ਮਹੱਲਾ ਵਾਸੀਆਂ ਦਾ ਨੱਕ ਵਿੱਚ ਦਮ ਕਰ ਰੱਖਿਆ ਹੈ। ਗੰਦਗੀ ਦਾ ਇਹ ਆਲਮ ਪਿਛਲੇ ਦੋ ਸਾਲਾਂ ਤੋਂ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਕੁਝ ਮਹੱਲਾ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨਾਂ ਦੱਸਿਆ ਕਿ ਸੀਵਰੇਜ ਦੇ ਇਸ ਗੰਦੇ ਪਾਣੀ ਤੇ ਕਈ ਤਰ੍ਹਾਂ ਦੇ ਮੱਖੀਆਂ ਤੇ ਮੱਛਰ ਪਨਪ ਰਹੇ ਹਨ ਜੋ ਕਿ ਭਵਿੱਖ ਵਿੱਚ ਕੋਈ ਭਿਆਨਕ ਬਿਮਾਰੀ ਫੈਲਣ ਦਾ ਖਦਸਾ ਬਣਿਆ ਹੋਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਮਹੱਲਾ ਨਿਵਾਸੀ ਰਿਟਾਇਰਡ ਇੰਸਪੈਕਟਰ ਕੁਲਵੰਤ ਸਿੰਘ ਹਰਦੀਪ ਸਿੰਘ ਅਤੇ ਮਾਸਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕਿ ਉਹਨਾਂ ਵੱਲੋਂ ਪ੍ਰਸ਼ਾਸਨ ਨੂੰ ਬਹੁਤ ਵਾਰ ਸ਼ਿਕਾਇਤ ਪੱਤਰ ਦਿੱਤੇ ਗਏ ਹਨ ਅਤੇ ਇੱਥੋਂ ਤੱਕ ਕਿ ਇਸ ਦੀ ਸ਼ਿਕਾਇਤ ਆਨਲਾਈਨ ਵੀ ਵਿਭਾਗ ਨੂੰ ਕਈ ਵਾਰ ਭੇਜੀ ਜਾ ਚੁੱਕੀ ਹੈ ਜਿਸ ਉੱਤੇ ਹਮਲੇ ਤੱਕ ਕੋਈ ਅਮਲ ਨਹੀਂ ਹੋਇਆ। ਜਿਸ ਤੋਂ ਇਹ ਲੱਗਦਾ ਹੈ ਕਿ ਸਰਕਾਰ ਇਸ ਗੰਦਗੀ ਤੋਂ ਕੋਈ ਭਿਆਨਕ ਬਿਮਾਰੀ ਫੈਲਣ ਤੱਕ ਦੀ ਉਡੀਕ ਕਰ ਰਹੀ ਹੈ।
ਉਹਨਾਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਸ ਸਮੱਸਿਆ ਵੱਲ ਜਲਦੀ ਤੋਂ ਜਲਦੀ ਧਿਆਨ ਦੇ ਕੇ ਇਸ ਸਮੱਸਿਆ ਤੋਂ ਨਿਜਾਤ ਦਵਾਈ ਜਾਵੇ।
ਉੱਗੇ ਸਮਾਜ ਸੇਵਕ ਲੇਖਕ ਅਤੇ ਕਿੱਤੇ ਵਜੋਂ ਅਧਿਆਪਕ ਮਾਸਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਉਹਨਾਂ ਵੱਲੋਂ ਅੱਜ ਫਿਰ ਸਰਕਾਰ ਨੂੰ ਇੱਕ ਆਨਲਾਈਨ ਸ਼ਿਕਾਇਤ ਭੇਜੀ ਗਈ ਹੈ। ਭਵਿੱਖ ਵਿੱਚ ਇਸ ਸ਼ਿਕਾਇਤ ਤੇ ਕੀ ਕਾਰਵਾਈ ਹੁੰਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਫਿਲਹਾਲ ਗੰਦਗੀ ਵਾਲੀ ਇਸ ਬਣੀ ਸਥਿਤੀ ਤੋਂ ਮਹੱਲਾ ਵਾਸੀ ਬੇਹੱਦ ਪਰੇਸ਼ਾਨ ਹਨ

ad here
ads
Previous articleਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਫਾਂਸੀ ਦੀ ਸਜ਼ਾ ਅਤੇ ਕੀ,,,,,, ? ਰੁਕ ਸਕਦੀ ਸੀ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਫਾਂਸੀ
Next articleਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਲਈ ਪ੍ਰੇਰਿਆ ਕਿਹਾ, ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ ਗੈਰ-ਜਮਹੂਰੀ ਹੱਦਬੰਦੀ ਦੀ ਮੁਖਾਲਫ਼ਤ ਲਈ ‘ਆਪ’ ਹਮਖਿਆਲੀ ਪਾਰਟੀਆਂ ਨਾਲ ਮਿਲਾਏਗੀ ਹੱਥ

LEAVE A REPLY

Please enter your comment!
Please enter your name here