ਲੁਧਿਆਣਾ, 27 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵਾਰਡ ਨੰਬਰ 29 ਵਿਖੇ ਕਰੀਬ 12 ਲੱਖ ਦੀ ਲਾਗਤ ਨਾਲ ਲੱਗਣ ਜਾ ਰਹੇ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 29 ਵਿੱਚ ਕਰੀਬ 12 ਲੱਖ ਦੀ ਲਾਗਤ ਨਾਲ ਨਵੇਂ ਟਿਊਬਲ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਇਲਾਕੇ ਅੰਦਰ ਇੱਕ ਨਵੇਂ ਟਿਊਬਲ ਦੀ ਲੋੜ ਹੈ ਸੋ ਉਹਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ।
ਇਸ ਮੌਕੇ ਹਾਜ਼ਰ ‘ਆਪ’ ਆਗੂ ਲਵਲੀ ਮਨੋਚਾ ਨੇ ਪੰਜਾਬ ਸਰਕਾਰ ਤੇ ਖਾਸ ਕਰਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਹਲਕੇ ਦੇ ਹਰ ਵਾਰਡ ਅੰਦਰ ਵਿਕਾਸ ਕਾਰਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਕਰਵਾਏ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।