ਫਗਵਾੜਾ 4 ਅਪ੍ਰੈਲ (ਪ੍ਰੀਤੀ ਜੱਗੀ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ ਦੰਦਾਂ ਅਤੇ ਜਬਾੜਿਆਂ ਦਾ 450ਵਾਂ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਅਨਿਲ ਵਡੇਰਾ ਚੇਅਰਮੈਨ ਲੀਲਾਵਤੀ ਵਡੇਰਾ ਚੈਰੀਟੇਬਲ ਟਰੱਸਟ ਫਿਲੌਰ ਵਲੋਂ ਦੀਪ ਪ੍ਰਜਵੱਲਿਤ ਕਰਕੇ ਕੀਤਾ ਗਿਆ।ਇਸ ਮੌਕੇ ਸਮਾਜ ਸੇਵਕ ਅਸ਼ੋਕ ਸੇਠੀ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ। ਮੁੱਖ ਮਹਿਮਾਨ ਅਨਿਲ ਵਡੇਰਾ ਨੇ 13 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਅਤੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਵਲੋਂ ਵੀ ਬਲੱਡ ਬੈਂਕ ਨੂੰ ਸਮਾਜ ਸੇਵੀ ਕਾਰਜਾਂ ਵਿਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਡਾ. ਤਮਨਪ੍ਰੀਤ ਦੀ ਅਗਵਾਈ ਹੇਠ ਲਗਭਗ 108 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ।ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਅਪ੍ਰੈਲ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਮੁਕੇਸ਼ ਦੁੱਗਲ, ਹਰਦੀਪ ਸਿੰਘ ਭਮਰਾ, ਰਮਨ ਨਹਿਰਾ, ਜੁਗਲ ਕਿਸ਼ੋਰ ਭਨੋਟ ਆਦਿ ਹਾਜਰ ਸਨ।