Home Ludhiana ਮਹਾਨ ਯੁੱਗ ਪੁਰਸ਼ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ...

ਮਹਾਨ ਯੁੱਗ ਪੁਰਸ਼ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇੱਕ ਸੂਤਰ ਵਿੱਚ ਪਰੋਇਆ – ਜਸਵੀਰ ਸਿੰਘ ਗੜ੍ਹੀ

14
0
ad here
ads
ads

ਲੁਧਿਆਣਾ, 06 ਅਪ੍ਰੈਲ  – ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ, ਬਲਾਕ ਸਿੱਧਵਾਂ ਬੇਟ ਅਧੀਨ ਪਿੰਡ ਸਲੇਮਪੁਰਾ ‘ਚ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ‘ਆਪ’ ਹਲਕਾ ਇੰਚਾਰਜ ਕੇ.ਐਨ.ਐਸ. ਕੰਗ, ਪਿੰਡ ਦੇ ਸਰਪੰਚ ਦਵਿੰਦਰ ਸਿੰਘ ਸਲੇਮਪੁਰੀ ਤੋਂ ਇਲਾਵਾ ਹੋਰ ਉੱਘੀਆਂ ਸਖਸ਼ੀਅਤਾਂ ਵੀ ਮੌਜੂਦ ਸਨ।

ਇਸ ਮੌਕੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਹੈ ਅਤੇ ਉਨਾਂ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ। ਉਨਾਂ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਸਿੱਟੇ ਵਜੋੰ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ।

ad here
ads

ਸਾਡੇ ਸਿਰ ‘ਤੇ ਪੱਗ, ਧੀਆਂ-ਭੈਣਾਂ ਦੇ ਸਿਰ ‘ਤੇ ਚੁੰਨੀਆਂ, ਸਾਡਾ ਮਾਣ ਸਤਿਕਾਰ ਬਾਬਾ ਸਾਹਿਬ ਦੀ ਦੇਣ ਹਨ, ਹਰ ਤਰ੍ਹਾਂ ਦੇ ਵਿਤਕਰੇ ਤੋਂ ਰਹਿਤ ਸਿੱਖਿਆ ਤੇ ਰੋਜ਼ਗਾਰ ਦਾ ਅਧਿਕਾਰ ਦਿੱਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨਾਂ ਇਹ ਵੀ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਿਕ ਫਰਜ਼ਾਂ ਪ੍ਰਤੀ ਸੁਚੇਤ ਹੋਣ ਦੀ ਵੀ ਲੋੜ ਹੈ। ਉਹਨਾਂ ਦੱਸਿਆ ਕਿ ਚੋਣਾਂ ਮੌਕੇ ਪੰਜਾਬ ਦਾ ਹਰੇਕ ਯੋਗ ਨਾਗਰਿਕ ਬਿਨਾਂ ਕਿਸੇ ਲਾਲਚ ਅਤੇ ਡਰ-ਭੈਅ ਤੋਂ ਆਪਣੇ ਵੋਟ ਦੇ ਸੰਵਿਧਾਨਿਕ ਹੱਕ ਦਾ ਇਸਤੇਮਾਲ ਕਰੇ, ਇਹ ਵੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਾਨੂੰ ਜਿਹੜੇ ਸੰਵਿਧਾਨਿਕ ਹੱਕ ਬਾਬਾ ਸਾਹਿਬ ਨੇ ਪ੍ਰਦਾਨ ਕਰਵਾਏ ਹਨ ਉਹਨਾਂ ਦੀ ਸਹੀ ਤੇ ਸੁਚੱਜੀ ਵਰਤੋਂ ਕਰੀਏ।

ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ।

ਉਨ੍ਹਾਂ ਪਿੰਡ ਸਲੇਮਪੁਰਾ ਦੇ ਸਟੱਡੀ ਸੈੰਟਰ ਅਤੇ ਡਾਕਟਰ ਅੰਬੇਡਕਰ ਫੋਰਸ ਵਲੋ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਬੱਚਿਆਂ ਵਲੋੰ ਸਮਾਜਿਕ ਚੇਤਨਾ ਵਾਲੇ ਨਾਟਕ ਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਵੀ ਦਿੱਤੀ ਗਈ

ad here
ads
Previous article‘कौन-सा कानून कहता है कि आधार के बिना बैंक अकाउंट नहीं चलाए जा सकते?’ सुप्रीम कोर्ट ने दिल्ली सरकार से कर्मचारियों को भत्ते न देने पर किया सवाल
Next articleਮਰਯਾਦਾ ਪਰਸ਼ੋਤਮ ਸ੍ਰੀ ਰਾਮ ਚੰਦਰ ਜੀ ਦਾ ਜਨਮ ਦਿਵਸ ਬੜੀ ਧੁੰਮ ਧਾਮ ਅਤੇ ਸਰਧਾ ਨਾਲ ਮਨਾਇਆ ।

LEAVE A REPLY

Please enter your comment!
Please enter your name here