Home Kapurthala ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨ੍ਹਾਂ ਲਾਇਸੈਂਸ ਰੱਖਣ,ਵੇਚਣ ਅਤੇ ਬਿਨ੍ਹਾਂ ਬਿੱਲ/ਰਿਕਾਰਡ...

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨ੍ਹਾਂ ਲਾਇਸੈਂਸ ਰੱਖਣ,ਵੇਚਣ ਅਤੇ ਬਿਨ੍ਹਾਂ ਬਿੱਲ/ਰਿਕਾਰਡ ਦੇ ਖਰੀਦਣ-ਵੇਚਣ ’ਤੇ ਰੋਕ

27
0
ad here
ads
ads

ਫ਼ਗਵਾੜਾ- 11 ਅਪ੍ਰੈਲ (ਪ੍ਰੀਤੀ ਜੱਗੀ) ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕਤਾ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ,ਬਿਨਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ/ਵੇਚਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਖੂਫੀਆਂ ਰਿਪੋਰਟਾਂ ਤੋਂ ਅਤੇ ਡਰੱਗ ਅਡਿਕਟ ਨਾਲ ਸੰਪਰਕ ਕਰਨ ’ਤੇ ਪਤਾ ਲੱਗਾ ਹੈ ਕਿ ਪ੍ਰੀਗਾਬਾਲਿਨ ਕੈਪਸੂਲ ਦੀ ਵਰਤੋਂ ਨਸ਼ੇ ਦੇ ਆਦਿ ਲੋਕਾਂ ਵਲੋਂ ਨਸ਼ਾ ਕਰਨ ਵਾਸਤੇ ਵੱਡੀ ਤਦਾਦ ਵਿਚ ਕੀਤੀ ਜਾ ਰਹੀ ਹੈ। ਇਸ ਲਈ ਇਸਦੀ ਦੁਰਵਰਤੋਂ ਨੂੰ ਰੋਕਣ ਲਈ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 13 ਜੂਨ 2025 ਤੱਕ ਲਾਗੂ ਰਹਿਣਗੇ।

ad here
ads
Previous articleਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਖਾਲਸੇ ਦੇ ਜਨਮ ਦਿਵਸ(ਵਿਸਾਖੀ) ਦੇ ਸ਼ੁਭ ਦਿਹਾੜੇ ਤੇ ਮਹਾਨ ਗੁਰਮਤਿ ਸਮਾਗਮ 13 ਅਪਰੈਲ ਨੂੰ
Next articleਪੋਮਾ ਸਿੰਘ ਬੂਟਰ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਸੁਸਾਇਟੀ ਦੇ ਚੇਅਰਮੈਨ ਬਣੇ

LEAVE A REPLY

Please enter your comment!
Please enter your name here