ਫਗਵਾੜਾ 11 ਅਪ੍ਰੈਲ ( ਪ੍ਰੀਤੀ ਜੱਗੀ ) ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਾਤਸ਼ਾਹੀ ਸਤਵੀਂ ਪਿੰਡ ਬਬੇਲੀ ਵਿਖੇ 13 ਅਪ੍ਰੈਲ ਨੂੰ ਮਨਾਏ ਜਾ ਰਹੇ ਖਾਲਸਾ ਸਾਜਨਾ ਦਿਵਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਬਲਦੇਵ ਸਿੰਘ, ਕੁੰਦਨ ਸਿੰਘ ਮੈਂਬਰ ਅਤੇ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ। ਦਿਨ ਐਤਵਾਰ 13 ਅਪ੍ਰੈਲ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ 11 ਵਜੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਸਰਬੱਤ ਦੇ ਭਲੇ ਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਪੰਥ ਪ੍ਰਸਿੱਧ ਢਾਡੀ ਨਿਰਮਲ ਸਿੰਘ ਨੂਰ ਦਾ ਜੱਥਾ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਖਾਲਸਾ ਪੰਥ ਅਤੇ ਸਿੰਘ ਸੂਰਮਿਆਂ ਦੀਆਂ ਮਹਾਨ ਸ਼ਹਾਦਤਾਂ ਦੇ ਇਤਿਹਾਸ ਨਾਲ ਜੋੜੇਗਾ। ਪਵਿੱਤਰ ਸਰੋਵਰ ਵਿਚ ਸੰਗਤਾਂ ਦੇ ਇਸ਼ਨਾਨ ਕਰਨ ਲਈ ਤਾਜਾ ਪਾਣੀ ਭਰਿਆ ਗਿਆ ਹੈ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਚਾਹ ਪਕੌੜਿਆਂ ਦੀ ਸੇਵਾ, ਜਲੇਬੀਆਂ ਦਾ ਪ੍ਰਸਾਦ ਅਤੇ ਗੁਰੂ ਘਰ ਕਾ ਲੰਗਰ ਅਤੁਟ ਵਰਤਾਇਆ ਜਾਵੇਗਾ। ਇਲਾਕੇ ਭਰ ਦੀਆਂ ਸੰਗਤਾਂ ਵਿਚ ਇਸ ਸਲਾਨਾ ਸਮਾਗਮ ਨੂੰ ਲੈ ਕੇ ਹਰ ਸਾਲ ਦੀ ਤਰ੍ਹਾਂ ਭਾਰੀ ਉਤਸ਼ਾਹ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਬਬੇਲੀ, ਗੁਰਦੀਪ ਸਿੰਘ, ਦਵਿੰਦਰ ਸਿੰਘ ਉੱਚਾ ਪਿੰਡ, ਰਾਜਿੰਦਰ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ, ਉਪਕਾਰਜੀਤ ਸਿੰਘ ਦੁੱਗਾਂ, ਹਰਨੇਕ ਸਿੰਘ, ਗੁਰਦੇਵ ਸਿੰਘ, ਸੁੱਚਾ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਪ੍ਰਭਜੋਤ ਸਿੰਘ, ਰਮਨਦੀਪ ਕੌਰ, ਇਕਬਾਲ ਸਿੰਘ ਬਬੇਲੀ, ਗੁਰਦਿਆਲ ਸਿੰਘ, ਬੀਬੀ ਸਰਬਜੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਜਸਵੰਤ ਰਾਏ, ਕੁਲਦੀਪ ਸਿੰਘ ਆਦਿ ਹਾਜਰ ਸਨ।