ਖਾਲਸਾ ਸਾਜਨਾ ਦਿਵਸ ਸਿੱਖਾਂ ਦੀ ਵਿਲੱਖਣ ਪਹਿਚਾਣ ਦਾ ਪ੍ਰਤੀਕ – ਰਵਿੰਦਰ ਸਿੰਘ ਰਾਏ
ਫਗਵਾੜਾ 15 ਅਪ੍ਰੈਲ ( ਪ੍ਰੀਤੀ ਜੱਗੀ ) ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੇ ਸਮੂਹ ਮੈਂਬਰ ਪ੍ਰਧਾਨ ਰਵਿੰਦਰ ਸਿੰਘ ਰਾਏ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਪੂਰੀ ਸ਼ਰਧਾ ਭਾਵਨਾ ਦੇ ਨਾਲ ਗੁਰੂ ਸਾਹਿਬ ਦੇ ਚਰਨਾਂ ਵਿਚ ਮਿਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ ਅਤੇ ਰਾਗੀ ਜਥਿਆਂ ਵੱਲੋਂ ਕੀਤੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਰਵਿੰਦਰ ਸਿੰਘ ਰਾਏ ਅਤੇ ਹੋਰਨਾਂ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ, ਗੁਰਦੁਆਰਾ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸੰਗਤ ਨੂੰ ਖਾਲਸਾ ਦਿਵਸ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵਲੋਂ ਬੜੇ ਚਾਵਾਂ ਤੇ ਖੁਸ਼ੀਆਂ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪ੍ਰੇਮ ਤੇ ਸ਼ਾਂਤੀ ਨਾਲ ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸਾਲ 1699 ਨੂੰ ਵਿਸਾਖੀ ਦੇ ਪਵਿੱਤਰ ਦਿਨ ਹੀ ਦਸ਼ਮੇਸ਼ ਪਿਤਾ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਜੁਲਮ-ਜਬਰ, ਜਾਤ-ਪਾਤ, ਨਾ ਇਨਸਾਫੀ ਅਤੇ ਅਨਿਆ ਵਿਰੁੱਧ ਸੰਘਰਸ਼ ਆਰੰਭ ਕੀਤਾ ਸੀ। ਉਹਨਾਂ ਕਿਹਾ ਕਿ ਸਾਨੂੰ ਜਿੱਥੇ ਇਹ ਤਿਉਹਾਰ ਆਪਸੀ ਪਿਆਰ ਨਾਲ ਅਤੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ, ਉੱਥੇ ਹੀ ਗੁਰੂਆਂ ਦੁਆਰਾ ਦਰਸਾਏ ਮਾਰਗ ਤੇ ਵੀ ਚੱਲਣਾ ਚਾਹੀਦਾ ਹੈ। ਮੈਨੇਜਰ ਨਰਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵੱਲੋਂ ਮੈਨੇਜਰ ਨਰਿੰਦਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕੇਂਦਰ ਦੇ ਡਾਇਰੈਕਟਰ ਡਾ. ਐਸ.ਪੀ. ਮਾਨ, ਸੀਨੀਅਰ ਪੱਤਰਕਾਰ ਅਸ਼ੋਕ ਸ਼ਰਮਾ, ਉਪ ਚੇਅਰਮੈਨ ਤਰਸੇਮ ਸਿੰਘ, ਵਿੱਤ ਸਕੱਤਰ ਲਵਪ੍ਰੀਤ ਸਿੰਘ ਰਾਏ, ਡਾ. ਸਾਗਰ ਸਿੰਘ, ਮੀਡੀਆ ਇੰਚਾਰਜ ਖੁਸ਼ਪ੍ਰੀਤ ਕੌਰ ਰਾਏ, ਹਰਵਿੰਦਰ ਸਿੰਘ ਬਾਵਾ, ਬਬਲੂ, ਮਨਦੀਪ ਸਿੰਘ ਸੰਧੂ, ਸਤਨਾਮ ਸਿੰਘ ਅਰਸ਼ੀ, ਕਰਮਵੀਰ ਪਾਲ ਹੈੱਪੀ ਜਰਨਲ ਸਕੱਤਰ, ਗੁਰਨਾਮ ਸਿੰਘ ਸੈਣੀ ਸੀਨੀਅਰ ਵਾਈਸ ਪ੍ਰਧਾਨ, ਗੁਰਮੁਖ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।