ਫਗਵਾੜਾ 16 ਅਪ੍ਰੈਲ (ਪ੍ਰੀਤੀ ਜੱਗੀ) ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਦੇ ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਦਾ ਦੌਰਾ ਕੀਤਾ ।ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ,ਫਗਵਾੜਾ ਦੇ ਕਾਮਰਸ ਤੇ ਬਿਜਨਸ ਮੈਨੇਜ਼ਮੈਂਟ ਵਿਭਾਗ ਦੇ 35 ਵਿਦਿਆਰਥੀਆਂ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਸਨਅਤੀ ਦੌਰਾ ਕੀਤਾ । ਇਸ ਦੌਰੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਿਰਮਾਣ ਕਿਰਿਆਵਾਂ ਦੀ ਜਾਣਕਾਰੀ ਦੇਣਾ ਸੀ । ਇਸ ਮੌਕੇ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਅਧਿਕਾਰੀਆਂ ਨੇ ਇੰਡਸਟਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਹ ਮੌਕੇ ਵਿਦਿਆਰਥੀਆਂ ਨੇ ਨਿਰਮਾਣ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀ ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਜਤਿੰਦਰਪਾਲ ਸਿੰਘ ਪਲਾਹੀ ਜੀ ਅਤੇ ਕਾਲਜ ਪ੍ਰਿੰਸੀਪਲ ਡਾ.ਗੁਰਦੇਵ ਸਿੰਘ ਰੰਧਾਵਾ ਜੀ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇਸ ਸਨਅਤੀ ਦੌਰੇ ਨਾਲ ਵਿਦਿਆਰਥੀਆ ਦੇ ਗਿਆਨ ਵਿੱਚ ਵਾਧਾ ਹੋਵੇਗਾ ।ਇਸ ਮੌਕੇ ਵਿਭਾਗ ਦੀ ਮੁੱਖੀ ਡਾ.ਮਨਪ੍ਰੀਤ ਕੌਰ, ਪ੍ਰੋ.ਆਂਸ਼ੂਤੋਸ਼ ਆਦਿ ਹਾਜ਼ਰ ਸਨ ।