( ਸੁਸ਼ੀਲ ਬਰਨਾਲਾ ) ਗੁਰਦਾਸਪੁਰ
ਗੁਰਦੁਆਰਾ ਬਾਬਾ ਟਹਿਲ ਸਿੰਘ ਤੋਂ 35 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਗੁਰਦੁਆਰਾ ਸੰਤ ਬਾਬਾ ਟਹਿਲ ਸਿੰਘ ਵਿਖੇ ਕਥਾ ਰਾਹੀਂ ਪ੍ਰੇਰਨਾ ਕਰਨ ਤੇ 35 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਨਾਮ ਸਿੰਘ ਪ੍ਰਚਾਰਕ ਕੰਮ ਨਿਗਰਾਨ ਜ਼ਿਲ੍ਹਾ ਗੁਰਦਾਸਪੁਰ ਨੇ ਦਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਸੀ,ਇਸ ਅੰਮ੍ਰਿਤ ਸੰਚਾਰ ਵਿਚ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਅਭਿਲਾਖੀਆ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਜਸਬੀਰ ਸਿੰਘ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਪਸਾਰ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਡਾ ਯੋਗਦਾਨ ਪਾ ਰਹੀਂ ਹੈ ਉਥੇ ਲੋਕਲ ਪ੍ਰਬੰਧਕ ਕਮੇਟੀਆਂ ਨੂੰ ਵੀ ਧਰਮ ਦੇ ਪ੍ਰਸਾਰ ਲਈ ਯਤਨਸ਼ੀਲ ਹੋਣ ਲੈੜ