ਸਾਹਨੇਵਾਲ/ਲੁਧਿਆਣਾ, 18 ਅਪ੍ਰੈਲ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹੇਮ ਰਾਜ ਰਾਜੀ ਵਲੋਂ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ।
ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਹੇਮ ਰਾਜ ਰਾਜੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਜ਼ੋਰਾਵਰ ਸਿੰਘ, ਚੇਅਰਮੈਨ ਗੁਰਦਰਸ਼ਨ ਸਿੰਘ ਕੂਹਲੀ, ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਅਤੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਚੇਅਰਮੈਨ ਹੇਮ ਰਾਜ ਰਾਜੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਨਦਾਤਾ ਨੂੰ ਮੰਡੀਆਂ ਵਿੱਚ ਕਿਸੇ ਪੱਖੋਂ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਸਾਥੀਆਂ ਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ ਹੇਮ ਰਾਜ ਰਾਜੀ ਇੱਕ ਨੌਜਵਾਨ ਤੇ ਮਿਹਨਤੀ ਆਗੂ ਹਨ ਜੋ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।