ਆਈ.ਏ.ਐਸ ਬਣੇ ਜਸਕਰਨ ਸਿੰਘ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਪਿੰਡ ਭੁਮੱਦੀ ਵਿਖੇ ਆ ਕੇ ਉਸ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਧੰਨਵਾਦ ਕੀਤਾ
ਆਈ.ਏ.ਐਸ ਬਣੇ ਜਸਕਰਨ ਸਿੰਘ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਪਿੰਡ ਭੁਮੱਦੀ ਵਿਖੇ ਆ ਕੇ ਉਸ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੀ ਪਰਿਵਾਰ ਅਤੇ ਪਿੰਡ ਭੁਮੱਦੀ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਕੈਬਨਿਟ ਮੰਤਰੀ ਸੌਂਦ ਨੂੰ ਦੱਸਿਆ ਕਿ ਜਦੋਂ ਉਸ ਨੇ 2 ਸਾਲ ਪਹਿਲਾਂ ਪ੍ਰੀਖਿਆ ਦਿੱਤੀ ਸੀ ਤਾਂ ਉਸਨੇ ਦੂਜੀ ਕੋਸ਼ਿਸ਼ ਵਿੱਚ ਯੂ.ਪੀ.ਐਸ.ਸੀ ਪਾਸ ਕੀਤਾ ਸੀ ਅਤੇ 595ਵਾਂ ਰੈਂਕ ਪ੍ਰਾਪਤ ਕੀਤਾ ਸੀ ਜਿਸ ਤੋਂ ਬਾਅਦ ਸਿਖਲਾਈ ਸ਼ੁਰੂ ਹੋਈ। ਸਿਖਲਾਈ ਦੌਰਾਨ ਉਸ ਨੇ ਛੁੱਟੀ ਲੈ ਲਈ ਅਤੇ ਦੁਬਾਰਾ ਯੂ.ਪੀ.ਐਸ.ਸੀ ਦੀ ਤਿਆਰੀ ਕੀਤੀ। ਪਰਿਵਾਰ ਵੀ ਇਹ ਚਾਹੁੰਦਾ ਸੀ ਕਿ ਮੈਂ ਆਈ.ਏ.ਐਸ ਬਣਾ। ਜਿਸ ਲਈ ਦਿਨ ਰਾਤ ਪੜ੍ਹਾਈ ਕਰਕੇ ਸਖ਼ਤ ਮਿਹਨਤ ਕੀਤੀ। ਅਖੀਰ ਮਿਹਨਤ ਰੰਗ ਲਿਆਈ ਤੇ ਮੈਂ ਆਈ.ਏ.ਐਸ ਬਣ ਗਿਆ।