Home Amritsar ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

57
0
ad here
ads
ads

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ

15 ਅਗਸਤ ਨੂੰ ਸ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ , 13 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਪ੍ਰੀਤ ਸਿੰਘ ਵੀ ਉਨਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਉਨਾਂ ਨਾਲ ਹਾਜ਼ਰ ਰਹੇ।

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।

ad here
ads

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸ ਵਾਲੇ ਦਿਨ ਸ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਜਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀਆਂ ਦਾ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਤੇ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਤੁੱਲੀ, ਜਿਲ੍ਹਾ ਮਾਲ ਅਫ਼ਸਰ ਸ੍ਰੀ ਰਾਮ ਕ੍ਰਿਸ਼ਨ, ਜਿਲ੍ਹਾ ਲੋਕ ਸੰਪਰਕ ਅਫ਼ਸਰ ਸ: ਸ਼ੇਰਜੰਗ ਸਿੰਘ ਹੁੰਦਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਯੋਗੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ad here
ads
Previous articleFIR REGISTERED AGAINST RESTAURANT OWNER FOR SERVING LIQUOR WITHOUT LICENSE
Next articleਈ ਟੀ ਓ ਵੱਲੋਂ ਭਾਰਤੀ ਹਾਕੀ ਟੀਮ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਉੱਤੇ ਮੁਬਾਰਕਾਂ

LEAVE A REPLY

Please enter your comment!
Please enter your name here