ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ
ਲੁਧਿਆਣਾ, 17 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 068 ਦਾਖਾ ਅਧੀਨ ਪਿੰਡ ਛਪਾਰ ਦੇ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 068 ਦਾਖਾ-ਕਮ-ਐਸ.ਡੀ.ਐਮ. ਲੁਧਿਆਣਾ (ਪੱਛਮੀ) ਸ. ਹਰਜਿੰਦਰ ਸਿੰਘ, ਆਈ.ਏ.ਐਸ. ਵਲੋਂ ਦੱਸਿਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪੋਲਿੰਗ ਬੂਥਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਉਨ੍ਹਾਂ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸਾਰੇ ਬੂਥਾਂ ‘ਤੇ ਸਾਰੀਆਂ ਮੁੱਢਲੀਆਂ ਸਹੂਲਤਾਂ ਉਪਲੱਬਧ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਸੈਕਟਰ ਅਫ਼ਸਰ ਸ੍ਰੀ ਪ੍ਰਦੀਪ ਸਿੰਘ, ਸ. ਸੁਦਾਗਰ ਸਿੰਘ ਸਰਾਭਾ ਤੋਂ ਇਲਾਵਾ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੀ ਮੌਜੂਦ ਸਨ।