ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਏਅਰਟੈਲ ਬ੍ਰੋਡਬੈਂਡ ਕੰਪਨੀ ਨੂੰ ਲੋੜ ਹੈ ਸੀ.ਆਰ.ਓ. ਤੇ ਫੀਲਡ ‘ਚ ਕੰਮ ਕਰਨ ਵਾਲੇ ਨੌਜਵਾਨਾਂ ਦੀ
ਲੁਧਿਆਣਾ, 31 ਜੁਲਾਈ (ਮਨਪ੍ਰੀਤ ਸਿੰਘ ਅਰੋੜਾ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ ਮਿਤੀ: 01-08-2023 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਏਅਰਟੈਲ ਬ੍ਰੋਡਬੈਂਡ ਕੰਪਨੀ ਵਿੱਚ ਸੀ.ਆਰ.ਓ. ਅਤੇ ਫੀਲਡ ਐਕਜੀਕਿਊਟਿਵ ਦੀ ਲੋੜ ਹੈ। ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ।