ਖੇਤੀਬਾੜੀ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਉਪਲਬਧ ਕਰਵਾਏਗਾ ਪਨੀਰੀ
ਕਿਸਾਨ ਪਨੀਰੀ ਲਈ ਆਪਣੇ ਬਲਾਕ ਦੇ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 4 ਅਗਸਤ(ਮਨਪ੍ਰੀਤ ਸਿੰਘ ਅਰੋੜਾ)ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਪਨੀਰੀ ਤਿਆਰ ਕਰਨ ਲਈ ਪੀ.ਆਰ. 126 ਅਤੇ 1509 ਦਾ 170.48 ਕੁਇੰਟਲ ਬੀਜ ਪਨਸੀਡ ਰਾਹੀਂ ਅਤੇ 30 ਕੁਇੰਟਲ ਬੀਜ ਸੀਡ ਪ੍ਰੋਡਿਊਸਰ ਐਸੋਸੀਏਸ਼ਨ ਵੱਲੋਂ ਵੰਡਿਆਂ ਗਿਆ ਹੈ ਅਤੇ ਇਹ ਪਨੀਰੀ ਵੱਖ-ਵੱਖ ਸਥਾਨਾਂ ’ਤੇ ਬੀਜੀ ਗਈ ਹੈ ਅਤੇ ਕੁਝ ਹੀ ਦਿਨਾਂ ਵਿਚ ਕਿਸਾਨਾਂ ਨੂੰ ਪਨੀਰੀ ਮੁਫ਼ਤ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਨੰਬਰ 99148-22501 ’ਤੇ ਸਿੱਧੇ ਤੌਰ ਉਤੇ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ।
ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਸੰਪਰਕ ਨੰਬਰ 97589-00047 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਗਿੱਲ ਸੰਪਰਕ ਨੰਬਰ 97805-56004 ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਭੂਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਸੰਪਰਕ ਨੰਬਰ 83605-47756 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਸੰਪਰਕ ਨੰਬਰ 98159-82309 ਨਾਲ ਰਾਬਤਾ ਕਰਨ। ਇਸੇ ਤਰ੍ਹਾਂ ਬਲਾਕ ਘਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਪੰਨੂ ਸੰਪਰਕ ਨੰਬਰ 73070-59201 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਅਨੁਰਾਗ ਅੱਤਰੀ ਸੰਪਰਕ ਨੰਬਰ 97819-93090, ਬਲਾਕ ਪਟਿਆਲਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਸੰਪਰਕ ਨੰਬਰ 80547-04471 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪਿੰਦਰ ਕੌਰ ਸੰਪਰਕ ਨੰਬਰ 95017-394028, ਬਲਾਕ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਨੀਤੂ ਰਾਣੀ ਸੰਪਰਕ ਨੰਬਰ 87289-56448 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਕਰੁਨਾ ਸੰਪਰਕ ਨੰਬਰ 98726-04589 ਅਤੇ ਬਲਾਕ ਨਾਭਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਕੁਲਦੀਪਇੰਦਰ ਸਿੰਘ ਢਿੱਲੋਂ ਸੰਪਰਕ ਨੰਬਰ 80547-04473 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਰਸ਼ਪਿੰਦਰ ਸਿੰਘ ਸੰਪਰਕ ਨੰਬਰ 98789-86603 ’ਤੇ ਸੰਪਰਕ ਕਰ ਸਕਦੇ ਹਨ।